ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਤੇ ਆਈਐੱਸਆਈ ਦੇ ਮੁਖੀ ਕਾਬੁਲ ਪਹੁੰਚੇ : The Tribune India

ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਤੇ ਆਈਐੱਸਆਈ ਦੇ ਮੁਖੀ ਕਾਬੁਲ ਪਹੁੰਚੇ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਤੇ ਆਈਐੱਸਆਈ ਦੇ ਮੁਖੀ ਕਾਬੁਲ ਪਹੁੰਚੇ

ਇਸਲਾਮਾਬਾਦ, 21 ਅਕਤੂਬਰ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅੱਜ ਦੇਸ਼ ਦੀ ਖੁਫ਼ੀਆ ਏਜੰਸੀ ਆਈਐੱਸਆਈ ਦੇ ਮੁਖੀ ਲੈਫ਼ਟੀਨੈਂਟ ਜਨਰਲ ਫੈਜ਼ ਹਮੀਦ ਦੇ ਨਾਲ ਕਾਬੁਲ ਪਹੁੰਚੇ। ਕਾਬੁਲ ਵਿਚ ਉਹ ਤਾਲਿਬਾਨ ਦੀ ਅਗਵਾਈ ਵਾਲੀ ਅਫ਼ਗਾਨਿਸਤਾਨ ਦੀ ਅੰਤਰਿਮ ਸਰਕਾਰ ਨਾਲ ਗੱਲਬਾਤ ਕਰਨਗੇ। ਵਿਦੇਸ਼ ਮੰਤਰਾਲੇ ਅਨੁਸਾਰ ਇਸ ਦੌਰੇ ਦੌਰਾਨ ਪਾਕਿਤਸਾਨੀ ਵਫ਼ਦ ਅਫ਼ਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਆਮਿਰ ਖਾਨ ਮੁੱਤਕੀ ਨਾਲ ਗੱਲਬਾਤ ਕਰੇਗਾ ਅਤੇ ਕਾਬੁਲ ਵਿਚ ਅੰਤ੍ਰਿਮ ਸਰਕਾਰ ਦੇ ਆਗੂਆਂ ਤੇ ਅਫ਼ਗਾਨਿਸਤਾਨ ਦੇ ਹੋਰ ਆਗੂਆਂ ਨਾਲ ਮੁਲਾਕਾਤ ਕਰੇਗਾ।

ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਮੁੱਤਕੀ ਵੱਲੋਂ ਪਾਕਿਸਤਾਨੀ ਵਫ਼ਦ ਦਾ ਸਵਾਗਤ ਕੀਤਾ ਗਿਆ। ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਦੋਵੇਂ ਦੇਸ਼ਾਂ ਵਿਚਾਲੇ ਹੋਣ ਵਾਲੀ ਇਹ ਗੱਲਬਾਤ ਹਰ ਤਰ੍ਹਾਂ ਦੇ ਦੁਵੱਲੇ ਸਬੰਧਾਂ ਨੂੰ ਕਵਰ ਕਰੇਗੀ ਅਤੇ ਵੱਖ-ਵੱਖ ਖੇਤਰਾਂ ਵਿਚ ਤਾਲਮੇਲ ਵਧਾਉਣ ਸਬੰਧੀ ਤਰੀਕਿਆਂ ਤੇ ਸਰੋਤਾਂ ’ਤੇ ਕੇਂਦਰਿਤ ਹੋਵੇਗੀ। ਵਿਦੇਸ਼ ਦਫ਼ਤਰ ਨੇ ਕਿਹਾ ਕਿ ਵਿਦੇਸ਼ ਮੰਤਰੀ ਵੱਲੋਂ ਖਿੱਤੇ ਦੀ ਸ਼ਾਂਤੀ ਤੇ ਸਥਿਰਤਾ ਸਬੰਧੀ ਮੁੱਦਿਆਂ ’ਤੇ ਪਾਕਿਸਤਾਨ ਦਾ ਦ੍ਰਿਸ਼ਟੀਕੋਣ ਵੀ ਸਾਂਝਾ ਕੀਤਾ ਜਾਵੇਗਾ। ਵਿਦੇਸ਼ ਦਫ਼ਤਰ ਅਨੁਸਾਰ ਵਿਦੇਸ਼ ਮੰਤਰੀ ਦਾ ਦੌਰਾ ਪਾਕਿਸਤਾਨ ਦੀ ਅਫ਼ਗਾਨ ਲੋਕਾਂ ਨੂੰ ਲਗਾਤਾਰ ਸਮਰਥਨ ਦੇਣ, ਦੋਵੇਂ ਦੇਸ਼ਾਂ ਦੇ ਵਪਾਰਕ ਤੇ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦਾ ਆਪਸ ਵਿਚ ਮੇਲਜੋਲ ਵਧਾਉਣ ਸਬੰਧੀ ਇਕਸਾਰ ਨੀਤੀ ਨੂੰ ਦਰਸਾਉਂਦਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All