DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਾਕਿਸਤਾਨੀ ਫ਼ੌਜ ਨੇ ਅਫ਼ਗਾਨਿਸਤਾਨ ਤੋਂ ਦਾਗੇ ਗਏ 8 ਡਰੋਨ ਡੇਗੇ

ਹਵਾਈ ਹਮਲਿਆਂ ਅਤੇ ਸਰਹੱਦੀ ਝੜਪਾਂ ਕਾਰਨ ਗੁਆਂਢੀ ਦੇਸ਼ਾਂ ਵਿੱਚ ਵਧਿਆ ਤਣਾਅ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਅਫਗਾਨਿਸਤਾਨ ਤੋਂ ਦਾਗੇ ਗਏ ਅੱਠ ਡਰੋਨਾਂ ਨੂੰ ਉਸ ਸਮੇਂ ਡੇਗ ਦਿੱਤਾ ਜਦੋਂ ਉਹ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਏ। ਸੁਰੱਖਿਆ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਨਵੀਂ ਸਰਹੱਦੀ ਝੜਪਾਂ ਨੇ ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਤਣਾਅ ਨੂੰ ਹੋਰ ਵਧਾ ਦਿੱਤਾ ਹੈ।

ਸੂਤਰਾਂ ਨੇ ਦੱਸਿਆ ਕਿ ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ-ਪਖਤੂਨਖਵਾ ਸੂਬੇ ਵਿੱਚ ਤੋਰਖਮ ਸਰਹੱਦ ਨੇੜੇ ਚਾਰ ਡਰੋਨ ਅਤੇ ਕੋਹਾਟ ਨੇੜੇ ਪਹਾੜੀ ਇਲਾਕਿਆਂ ਵਿੱਚ ਹੋਰ ਚਾਰ ਡਰੋਨ ਡੇਗੇ ਗਏ। ਹਾਲਾਂਕਿਇਨ੍ਹਾਂ ਦਾਅਵਿਆਂ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਜਾ ਸਕੀ। ਸੂਤਰਾਂ ਨੇ ਦੱਸਿਆ ਕਿ ਕੁਝ ਡਰੋਨ ਆਮ ਮਾਡਲ ਦੇ ਸਨ ਅਤੇ ਕੋਹਾਟ ਨੇੜੇ ਮਿਲੇ ਡਰੋਨ ਨੂੰ "ਸਾਫਟ-ਕਿੱਲ" (soft-kill) ਅਪਰੇਸ਼ਨ ਰਾਹੀਂ ਨਕਾਰਾ ਕਰ ਦਿੱਤਾ ਗਿਆ।

Advertisement

ਪਾਕਿਸਤਾਨੀ ਅਧਿਕਾਰੀਆਂ ਨੇ ਦੋਸ਼ ਲਾਇਆ ਕਿ ਇਨ੍ਹਾਂ ਡਰੋਨਾਂ ਦਾ ਮਕਸਦ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣਾ ਸੀ ਅਤੇ ਉਨ੍ਹਾਂ ਨੇ ਇਸ ਘਟਨਾ ਨੂੰ ਪਾਕਿਸਤਾਨ ਵਿਰੁੱਧ ਕੰਮ ਕਰ ਰਹੇ ਅਤਿਵਾਦੀਆਂ ਲਈ ਅਫਗਾਨ ਤਾਲਿਬਾਨ ਦੇ ਸਮਰਥਨ ਦਾ ਸਬੂਤ ਦੱਸਿਆ।

Advertisement

ਡਰੋਨ ਦੀ ਇਹ ਘਟਨਾ ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਚੱਲ ਰਹੀ ਗੋਲੀਬਾਰੀ ਦੇ ਵਿਚਕਾਰ ਵਾਪਰੀ। ਪਾਕਿਸਤਾਨੀ ਅਧਿਕਾਰੀਆਂ ਨੇ ਦੱਸਿਆ ਸੀ ਕਿ ਸੁਰੱਖਿਆ ਬਲਾਂ ਨੇ ਪਕਤੀਆ ਅਤੇ ਨੰਗਰਹਾਰ ਪ੍ਰਾਂਤਾਂ ਵਿੱਚ ਅਫਗਾਨ ਸਰਹੱਦੀ ਚੌਕੀਆਂ ਦੇ ਨੇੜੇ ਦੇ ਖੇਤਰਾਂ ਵਿੱਚ ਅਤਿਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨੀ ਅਧਿਕਾਰੀਆਂ ਅਨੁਸਾਰ, ਅਫ਼ਗਾਨ ਤਾਲਿਬਾਨ ਬਲਾਂ ਨੇ ਬਾਅਦ ਵਿੱਚ ਪਾਕਿਸਤਾਨੀ ਸਰਹੱਦੀ ਚੌਕੀਆਂ 'ਤੇ ਮੋਰਟਾਰ ਅਤੇ ਹੋਰ ਭਾਰੀ ਹਥਿਆਰਾਂ ਨਾਲ ਗੋਲੀਬਾਰੀ ਕੀਤੀ, ਜਿਸ ਕਾਰਨ ਪਾਕਿਸਤਾਨੀ ਫੌਜਾਂ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਹਾਲਂਕਿ ਤਾਲਿਬਾਨ ਸਰਕਾਰ ਨੇ ਪਾਕਿਸਤਾਨ ਦੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਹੈ।

ਇਹ ਤਾਜ਼ਾ ਤਣਾਅ ਦੋ ਦਿਨ ਪਹਿਲਾਂ ਅਫ਼ਗਾਨਿਸਤਾਨ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਤੋਂ ਬਾਅਦ ਹੋਇਆ ਹੈ, ਜਿਸ ਬਾਰੇ ਇਸਲਾਮਾਬਾਦ ਨੇ ਕਿਹਾ ਸੀ ਕਿ ਇਨ੍ਹਾਂ ਹਮਲਿਆਂ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲ ਸਬੰਧਤ ਅਤਿਵਾਦੀਆਂ ਦੇ ਕੈਂਪਾਂ ਅਤੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਪਾਕਿਸਤਾਨ ਦੇ ਸੂਚਨਾ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਹਮਲਿਆਂ ਵਿੱਚ ਕਈ ਆਤਮਘਾਤੀ ਹਮਲਾਵਰਾਂ ਸਮੇਤ 28 ਅਤਿਵਾਦੀ ਮਾਰੇ ਗਏ ਸਨ। ਜਦਕਿ ਅਫ਼ਗਾਨ ਅਧਿਕਾਰੀਆਂ ਨੇ ਇਸ ਬਿਆਨ 'ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਅਫ਼ਗਾਨ ਖੇਤਰ ਦੇ ਪਿੰਡਾਂ ਵਿੱਚ ਘੱਟੋ-ਘੱਟ ਤਿੰਨ ਨਾਗਰਿਕ ਮਾਰੇ ਗਏ ਅਤੇ ਚਾਰ ਹੋਰ ਜ਼ਖਮੀ ਹੋਏ ਹਨ।

Advertisement
×