ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿਸਤਾਨੀ ਨਾਗਰਿਕ ਨੇ ਵੀਜ਼ਾ ਰੱਦ ਕਰਨ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ

ਗੋਆ ’ਚ 2016 ਤੋਂ ਰਹਿ ਰਿਹੈ ਪਾਕਿਸਤਾਨੀ ਨਾਗਰਿਕ
Advertisement

ਨਵੀਂ ਦਿੱਲੀ, 5 ਜੂਨ

ਗੋਆ ਵਿੱਚ 2016 ਤੋਂ ਵੀਜ਼ੇ ’ਤੇ ਰਹਿ ਰਹੇ ਪਾਕਿਸਤਾਨੀ ਨਾਗਰਿਕ ਨੇ ਕੇਂਦਰ ਸਰਕਾਰ ਵੱਲੋਂ ਪਹਿਲਗਾਮ ਹਮਲੇ ਮਗਰੋਂ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਜੰਮੂ ਕਸ਼ਮੀਰ ਦੇ ਪਹਿਲਗਾਮ ’ਚ 22 ਅਪਰੈਲ ਨੂੰ ਹੋਏ ਦਹਿਸ਼ਤੀ ਹਮਲੇ ’ਚ 26 ਵਿਅਕਤੀ ਮਾਰੇ ਗਏ ਸਨ। ਹਮਲੇ ਮਗਰੋਂ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਪਾਕਿਸਤਾਨੀਆਂ ਨੂੰ ਜਾਰੀ ਵੀਜ਼ੇ ਰੱਦ ਕਰ ਦਿੱਤੇ ਸਨ। ਹਾਲਾਂਕਿ ਕੁਝ ਮਾਮਲਿਆਂ ’ਚ ਛੋਟ ਦਿੱਤੀ ਗਈ ਸੀ।

Advertisement

ਪਾਕਿਸਤਾਨੀ ਨਾਗਰਿਕ ਵੱਲੋਂ ਪੇਸ਼ ਵਕੀਲ ਨੇ ਅੱਜ ਜਸਟਿਸ ਸੰਜੈ ਕੈਰਲ ਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਸਾਹਮਣੇ ਮਾਮਲਾ ਤੁਰੰਤ ਸੂਚੀਬੱਧ ਕਰਨ ਦੀ ਅਪੀਲ ਕੀਤੀ। ਵਕੀਲ ਨੇ ਕਿਹਾ, ‘‘ਇਹ ਮਾਮਲਾ ਪਾਕਿਸਤਾਨੀ ਨਾਗਰਿਕ ਦਾ ਹੈ, ਜੋ 2016 ਤੋਂ ਲੰਮੀ ਮਿਆਦ ਦੇ ਵੀਜ਼ੇ ’ਤੇ ਰਹਿ ਰਿਹਾ ਹੈ। ਪਹਿਲਗਾਮ ਹਮਲੇ ਮਗਰੋਂ ਭਾਰਤ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।’’ ਇਸ ’ਤੇ ਬੈਂਚ ਨੇ ਕਿਹਾ, ‘‘ਤੁਸੀਂ ਵਾਪਸ (ਪਾਕਿਸਤਾਨ) ਜਾਓ।’’ ਵਕੀਲ ਨੇ ਕਿਹਾ ਕਿ ਪਟੀਸ਼ਨਰ ਨੂੰ ਵਾਪਸ ਭੇਜਿਆ ਜਾਵੇਗਾ ਪਰ ਉਸ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ, ਕਿਉਂਕਿ ਲੰਮੇ ਸਮੇਂ ਦੇ ਵੀਜ਼ੇ ’ਚ ਵਿਸ਼ੇਸ਼ ਸ਼ਰਤਾਂ ਸਨ। ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਬੈਂਚ ਨੇ ਕਿਹਾ ਕਿ ਮਾਮਲਾ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ। -ਪੀਟੀਆਈ

Advertisement