ਪਾਕਿਸਤਾਨ ਦੇ ਸਾਬਕਾ ਰੱਖਿਆ ਮੰਤਰੀ ਖੱਟਕ ਨੇ ਨਵੀਂ ਪਾਰਟੀ ਬਣਾਈ
ਪਿਸ਼ਾਵਰ, 17 ਜੁਲਾਈ ਪਾਕਿਸਤਾਨ ਦੇ ਸਾਬਕਾ ਰੱਖਿਆ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਰੀਬੀ ਸਾਥੀ ਪਰਵੇਜ਼ ਖੱਟਕ ਨੇ ਅੱਜ ਦੱਸਿਆ ਕਿ ਉਨ੍ਹਾਂ ਨੇ ਨਵੀਂ ਪਾਰਟੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਲੀਮੈਂਟੇਰੀਅਨਜ਼’ ਦੀ ਸਥਾਪਨਾ ਕੀਤੀ ਹੈ। ਖੱਟਕ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ...
Advertisement
ਪਿਸ਼ਾਵਰ, 17 ਜੁਲਾਈ
ਪਾਕਿਸਤਾਨ ਦੇ ਸਾਬਕਾ ਰੱਖਿਆ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਰੀਬੀ ਸਾਥੀ ਪਰਵੇਜ਼ ਖੱਟਕ ਨੇ ਅੱਜ ਦੱਸਿਆ ਕਿ ਉਨ੍ਹਾਂ ਨੇ ਨਵੀਂ ਪਾਰਟੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਲੀਮੈਂਟੇਰੀਅਨਜ਼’ ਦੀ ਸਥਾਪਨਾ ਕੀਤੀ ਹੈ। ਖੱਟਕ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਹਨ ਅਤੇ ਪੀਟੀਆਈ ਦੀ ਸਰਕਾਰ ਦੌਰਾਨ ਖੈਬਰ-ਪਖ਼ਤੂਨਖਵਾ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ 9 ਮਈ ਦੀ ਘਟਨਾ ਮਗਰੋਂ ਪਾਰਟੀ ਦੀ ਸੂਬਾਈ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। -ਪੀਟੀਆਈ
Advertisement
Advertisement
×