ਕੁਆਲਾਲੰਪੁਰ, 10 ਅਕਤੂਬਰ
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਇਸਮਾਈਲ ਸਾਬਰੀ ਯਾਕੂਬ ਨੇ ਅੱਜ ਸੰਸਦ ਭੰਗ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਆਮ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਆਮ ਚੋਣਾਂ ਨਵੰਬਰ ਦੇ ਸ਼ੁਰੂ ਵਿੱਚ ਹੋਣ ਦੀ ਸੰਭਾਵਨਾ ਹੈ। ਸੰਸਦ ਦੀ ਮਿਆਦ ਖਤਮ ਹੋਣ ਤੋਂ ਨੌਂ ਮਹੀਨੇ ਪਹਿਲਾਂ ਇਸ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸਮਾਈਲ ਦੀ ਯੂਨਾਈਟਿਡ ਮਲੇਸ਼ ਨੈਸ਼ਨਲ ਆਰਗੇਨਾਈਜ਼ੇਸ਼ਨ ਨੇ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ। ਇਸਮਾਈਲ ਨੇ ਕਿਹਾ ਕਿ ਉਨ੍ਹਾਂ ਨੇ ਐਤਵਾਰ ਨੂੰ ਰਾਜਾ ਸੁਲਤਾਨ ਅਬਦੁੱਲਾ ਸੁਲਤਾਨ ਅਹਿਮਦ ਸ਼ਾਹ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਸੰਸਦ ਭੰਗ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਚੋਣ ਕਮਿਸ਼ਨ ਵੱਲੋਂ ਹਫ਼ਤੇ ਵਿੱਚ ਮੀਟਿੰਗ ਕਰਕੇ ਚੋਣਾਂ ਦੀ ਤਰੀਕ ਐਲਾਨੀ ਜਾ ਸਕਦੀ ਹੈ। -ਏਪੀ