ਇਸਲਾਮਾਬਾਦ: ਪਾਕਿਸਤਾਨ ਦੇ ਸਿੰਧ ਸੂਬੇ ਦੀ ਸਰਕਾਰ ਨੇ ਬਰਤਾਨੀਆ ’ਚ ਜਨਮੇ ਅਲ-ਕਾਇਦਾ ਦੇ ਅਤਿਵਾਦੀ ਅਹਿਮਦ ਉਮਰ ਸਈਦ ਸ਼ੇਖ ਅਤੇ ਉਸ ਦੇ ਤਿੰਨ ਸਹਿਯੋਗੀਆਂ ਨੂੰ ਰਿਹਾਅ ਨਾ ਕਰਨ ਦਾ ਫ਼ੈਸਲਾ ਲਿਆ ਹੈ, ਜਿਨ੍ਹਾਂ ’ਤੇ ਅਮਰੀਕੀ ਪੱਤਰਕਾਰ ਡੇਨੀਅਲ ਪਰਲ ਨੂੰ ਅਗਵਾ ਕਰਨ ਤੇ ਉਸ ਦਾ ਕਤਲ ਕਰਨ ਦਾ ਦੋਸ਼ ਹੈ। ਸਿੰਧ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਇਨ੍ਹਾਂ ਚਾਰਾਂ ਨੂੰ ਰਿਹਾਅ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਐੱਕਸਪ੍ਰੈੱਸ ਟ੍ਰਿਬਿਊਨ ਨੇ ਸੂਤਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ 28 ਸਤੰਬਰ ਦੇ ਹੁਕਮਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਇਨ੍ਹਾਂ ਨੂੰ ਰਿਹਾਅ ਨਹੀਂ ਕਰੇਗੀ। -ਪੀਟੀਆਈ