ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਰੈਂਪਟਨ ਮੰਦਰ ਹਿੰਸਾ ਦੇ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 15 ਦਸੰਬਰ ਪੀਲ ਖੇਤਰੀ ਪੁਲੀਸ ਨੇ 3 ਨਵੰਬਰ ਨੂੰ ਮੰਦਰ ਦੇ ਬਾਹਰ ਹੋਈ ਹਿੰਸਕ ਝੜਪ ਦੇ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕਰਕੇ ਆਮ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ। ਪੁਲੀਸ ਅਨੁਸਾਰ 3 ਨਵੰਬਰ...
ਪੀਲ ਪੁਲੀਸ ਵੱਲੋਂ ਜਾਰੀ ਕੀਤੀਆਂ ਗਈਆਂ ਮੁਲਜ਼ਮਾਂ ਦੀਆਂ ਤਸਵੀਰਾਂ।
Advertisement

ਗੁਰਮਲਕੀਅਤ ਸਿੰਘ ਕਾਹਲੋਂ

ਵੈਨਕੂਵਰ, 15 ਦਸੰਬਰ

Advertisement

ਪੀਲ ਖੇਤਰੀ ਪੁਲੀਸ ਨੇ 3 ਨਵੰਬਰ ਨੂੰ ਮੰਦਰ ਦੇ ਬਾਹਰ ਹੋਈ ਹਿੰਸਕ ਝੜਪ ਦੇ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕਰਕੇ ਆਮ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ। ਪੁਲੀਸ ਅਨੁਸਾਰ 3 ਨਵੰਬਰ ਨੂੰ ਗੋਰ ਰੋਡ ਵਾਲੇ ਮੰਦਰ ਅਤੇ ਉਸ ਤੋਂ ਅਗਲੇ ਦਿਨ ਮਿਸੀਸਾਗਾ ਖੇਤਰ ਵਿੱਚ ਹੋਈ ਹੁੱਲੜਬਾਜੀ ਦੀਆਂ ਦਰਜਨਾਂ ਵੀਡੀਓਜ਼ ਉਨ੍ਹਾਂ ਕੋਲ ਪੁੱਜੀਆਂ ਹਨ। ਇਨ੍ਹਾਂ ਵੀਡੀਓਜ਼ ਦੀ ਜਾਂਚ ਦੇ ਆਧਾਰ ’ਤੇ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਉਨ੍ਹਾਂ ਕੋਲੋਂ ਅਜਿਹੀ ਪੁੱਛ-ਪੜਤਾਲ ਨਹੀਂ ਕੀਤੀ ਜਾਵੇਗੀ, ਜੋ ਉਨ੍ਹਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੇ।

Advertisement