DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Surrey 'ਚ Police ਨੇ Murder ਦੇ Suspect ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਕੈਨੇਡਾ ਦੇ ਪੱਛਮ ਤੱਟੀ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਭਾਰਤੀ ਲੋਕਾਂ ਦੀ ਵੱਡੀ ਗਿਣਤੀ ਵਾਲੇ ਸ਼ਹਿਰ ਸਰੀ ’ਚ ਪੁਲੀਸ ਨੇ ਕਤਲ ਦੇ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਅਨੁਸਾਰ ਸਰੀ ਦੀ ਓਲਡ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਕੈਨੇਡਾ ਦੇ ਪੱਛਮ ਤੱਟੀ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਭਾਰਤੀ ਲੋਕਾਂ ਦੀ ਵੱਡੀ ਗਿਣਤੀ ਵਾਲੇ ਸ਼ਹਿਰ ਸਰੀ ’ਚ ਪੁਲੀਸ ਨੇ ਕਤਲ ਦੇ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲੀਸ ਅਨੁਸਾਰ ਸਰੀ ਦੀ ਓਲਡ ਯੇਲ ਰੋਡ ਦੀ ਇੱਕ ਇਮਾਰਤ ਵਿੱਚ ਹਿੰਸਾ ਦੀ ਸੂਚਨਾ ਮਿਲੀ। ਪੁਲੀਸ ਮੌਕੇ ’ਤੇ ਪੁੱਜੀ ਤਾਂ ਦੋ ਵਿਅਕਤੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ। ਉਨ੍ਹਾਂ ’ਚੋਂ ਇੱਕ ਦੀ ਮੌਤ ਹੋ ਚੁੱਕੀ ਸੀ। ਉੱਥੇ ਨੇੜੇ ਹੀ ਇਕ ਸ਼ੱਕੀ ਵਿਅਕਤੀ ਨਜ਼ਰ ਆਇਆ, ਜਿਸ ਬਾਰੇ ਪਤਾ ਲੱਗਾ ਕਿ ਉਸ ਨੇ ਹੀ ਦੋਵੇਂ ਪੀੜਤਾਂ ਉੱਤੇ ਚਾਕੂ ਨਾਲ ਹਮਲਾ ਕੀਤਾ ਸੀ। ਜਦੋਂ ਪੁਲੀਸ ਵੱਲੋਂ ਸ਼ੱਕੀ ਵਿਅਕਤੀ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਹ ਚਾਕੂ ਦਿਖਾ ਕੇ ਪੁਲੀਸ ਨੂੰ ਡਰਾਉਣ ਦੇ ਯਤਨ ਕਰਨ ਲੱਗਾ। ਪੁਲੀਸ ਨੇ ਗੋਲੀ ਚਲਾ ਕੇ ਉਸ ਨੂੰ ਜ਼ਖਮੀ ਕਰਨ ਉਪਰੰਤ ਗ੍ਰਿਫਤਾਰ ਕਰ ਲਿਆ। ਲੰਘੀ ਰਾਤ ਸਰੀ ਵਿੱਚ ਹੀ ਇੱਕ ਹੋਰ ਵਾਰਦਾਤ ਹੋਈ। ਜਾਣਕਾਰੀ ਅਨੁਸਾਰ ਸਰੀ ਦੀ 138 ਸਟ੍ਰੀਟ ਅਤੇ 62 ਐਵੇਨਿਊ ਕੋਲ ਖੰਭੇ ਵਿੱਚ ਵੱਜੀ ਹੋਈ ਇੱਕ ਕਾਰ ਮਿਲੀ, ਜਿਸ ਦੇ ਚਾਲਕ ਦੀ ਮੌਤ ਹੋ ਚੁੱਕੀ ਸੀ। ਪੁਲੀਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਕਿਸੇ ਨੇ ਕਾਰ ਚਾਲਕ ’ਤੇ ਗੋਲੀਆਂ ਚਲਾਈਆਂ ਸਨ ਜਿਸ ਕਰ ਕੇ ਕਾਰ ਬੇਕਾਬੂ ਹੋ ਕੇ ਖੰਭੇ ਵਿੱਚ ਜਾ ਵੱਜੀ। ਪੁਲੀਸ ਨੇੜਲੇ ਖੇਤਰਾਂ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਰਿਕਾਰਡਿੰਗ ਫਰੋਲ ਰਹੀ ਹੈ ਤਾਂ ਜੋ ਗੋਲੀ ਚਲਾਉਣ ਵਾਲਿਆਂ ਦਾ ਪਤਾ ਲਗਾਇਆ ਜਾ ਸਕੇ। ਪੁਲੀਸ ਨੇ ਅਜੇ ਤੱਕ ਦੋਹਾਂ ਮ੍ਰਿਤਕਾਂ ਅਤੇ ਫੜੇ ਗਏ ਸ਼ੱਕੀ ਵਿਅਕਤੀ ਦੀ ਪਛਾਣ ਜਨਤਕ ਨਹੀਂ ਕੀਤੀ ਹੈ ਪਰ ਜਾਣਕਾਰ ਸੂਤਰਾਂ ਅਨੁਸਾਰ ਮ੍ਰਿਤਕਾਂ ’ਚੋਂ ਇੱਕ ਭਾਰਤੀ ਮੂਲ ਦਾ ਨੌਜਵਾਨ ਹੈ, ਜਿਸ ਨੂੰ ਪੁਲੀਸ ਪਹਿਲਾਂ ਤੋਂ ਜਾਣਦੀ ਹੈ।

Advertisement

Advertisement
Advertisement
×