ਡਾਰਵਿਨ ਵਿੱਚ ਪ੍ਰਕਾਸ਼ ਪੁਰਬ ਮਨਾਇਆ
ਇੱਥੋਂ ਦੇ ਸ਼ਹਿਰ ਡਾਰਵਿਨ ਸਥਿਤ ਗੁਰਦੁਆਰਾ ਸਿੰਘ ਸਭਾ, ਨਾਰਦਰਨ ਟੈਰੀਟਰੀ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਵਿਸ਼ੇਸ਼ ਧਾਰਮਿਕ ਦੀਵਾਨ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਵਿੱਚ...
Advertisement
ਇੱਥੋਂ ਦੇ ਸ਼ਹਿਰ ਡਾਰਵਿਨ ਸਥਿਤ ਗੁਰਦੁਆਰਾ ਸਿੰਘ ਸਭਾ, ਨਾਰਦਰਨ ਟੈਰੀਟਰੀ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਵਿਸ਼ੇਸ਼ ਧਾਰਮਿਕ ਦੀਵਾਨ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਵਿੱਚ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ। ਇਸ ਤੋਂ ਬਾਅਦ ਵਿਸ਼ੇਸ਼ ਤੌਰ ’ਤੇ ਪਹੁੰਚੇ ਕਥਾਵਾਚਕ ਗਿਆਨੀ ਹਰਜੀਤ ਸਿੰਘ (ਤਰਨ ਤਾਰਨ) ਨੇ ਕਥਾ-ਵਿਚਾਰਾਂ ਰਾਹੀਂ ਗੁਰੂ ਨਾਨਕ ਦੇਵ ਦੇ ਜੀਵਨ, ਫਲਸਫੇ ਅਤੇ ਉਪਦੇਸ਼ਾਂ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰੇ ਦੇ ਮੁੱਖ ਗ੍ਰੰਥੀ ਨੇ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮਗਰੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਹਰਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
Advertisement
Advertisement
