DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

India-Bangladesh ਰਿਸ਼ਤਿਆਂ ਨੂੰ ਨਵੀਂ ਸੇਧ ਦੇਣ ਦੀ ਤਿਆਰੀ

ਭਾਰਤੀ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨਾਲ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ। -ਫੋਟੋ: ਏਐੱਨਆਈ
Advertisement

ਭਾਰਤ ਨੇ ਗੁਆਂਢੀ ਮੁਲਕ ਬੰਗਲਾਦੇਸ਼ ਨਾਲ ਆਪਣੇ ਰਿਸ਼ਤੇ ਮੁੜ ਲੀਹ ’ਤੇ ਲਿਆਉਣ ਲਈ ਅਗਾਂਹਵਧੂ ਪਹੁੰਚ ਅਪਣਾਉਣ ਦੀ ਇੱਛਾ ਜਤਾਈ ਹੈ। ਇਸ ਸਬੰਧੀ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੇ ਅੱਜ ਬੰਗਲਾਦੇਸ਼ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨਾਲ ਅਹਿਮ ਮੁਲਾਕਾਤ ਕੀਤੀ। ਫਰਵਰੀ ਵਿੱਚ ਹੋਈਆਂ ਸੰਸਦੀ ਚੋਣਾਂ ਦੌਰਾਨ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ ਐੱਨ ਪੀ) ਦੀ ਜਿੱਤ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਇਹ ਪਲੇਠੀ ਵੱਡੀ ਮੀਟਿੰਗ ਹੈ। ਗ਼ੌਰਤਲਬ ਹੈ ਕਿ ਮੁਹੰਮਦ ਯੂਨਸ ਦੀ ਅਗਵਾਈ ਹੇਠਲੀ ਅੰਤਰਿਮ ਸਰਕਾਰ ਵੇਲੇ ਦੋਵਾਂ ਮੁਲਕਾਂ ਦੇ ਸਬੰਧ ਤਣਾਅਪੂਰਨ ਰਹੇ ਸਨ।

ਭਾਰਤੀ ਹਾਈ ਕਮਿਸ਼ਨ ਨੇ ਐਕਸ ’ਤੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਣਯ ਵਰਮਾ ਨੇ ਭੂਗੋਲਿਕ ਨੇੜਤਾ ਨੂੰ ਨਵੇਂ ਮੌਕਿਆਂ ਵਿੱਚ ਬਦਲਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਜ਼ਬੂਤ ਆਰਥਿਕਤਾ, ਬਿਹਤਰ ਸੰਪਰਕ ਅਤੇ ਸੱਭਿਆਚਾਰਕ ਸਾਂਝ ਰਾਹੀਂ ਰਿਸ਼ਤੇ ਮੁੜ ਉਚਾਈਆਂ ’ਤੇ ਲਿਜਾਏ ਜਾ ਸਕਦੇ ਹਨ। ਇਸ ਮੌਕੇ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਖਲੀਲੁਰ ਰਹਿਮਾਨ ਅਤੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਪਵਨ ਬਾਧੇ ਵੀ ਹਾਜ਼ਰ ਸਨ। ਇਹ ਮੁਲਾਕਾਤ ਬੰਗਲਾਦੇਸ਼ੀ ਵਿਦੇਸ਼ ਮੰਤਰੀ ਦੇ ਭਾਰਤ ਦੌਰੇ ਤੋਂ ਠੀਕ ਪਹਿਲਾਂ ਹੋਈ ਹੈ। ਆਪਣੇ ਦਿੱਲੀ ਦੌਰੇ ਦੌਰਾਨ ਉਹ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਵਣਜ ਮੰਤਰੀ ਪਿਯੂਸ਼ ਗੋਇਲ ਅਤੇ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਵੀ ਮਿਲਣਗੇ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਹੀ ਤਾਰਿਕ ਰਹਿਮਾਨ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਹੋਇਆ ਹੈ।

Advertisement

Advertisement
Advertisement
×