ਪ੍ਰਧਾਨ ਮੰਤਰੀ ਦਾ ਅਮਰੀਕਾ ਪੁੱਜਣ ’ਤੇ ਨਿੱਘਾ ਸਵਾਗਤ
ਫਿਲਾਡੇਲਫੀਆ, 21 ਸਤੰਬਰ Prime Minister Narender modi arrives America ਅਮਰੀਕਾ ਦੇ ਤਿੰਨ ਰੋਜ਼ਾ ਦੌਰੇ ’ਤੇ ਇਥੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਨਿੱਘਾ ਸਵਾਗਤ ਕੀਤਾ ਗਿਆ। ਉਹ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ...
Advertisement
ਫਿਲਾਡੇਲਫੀਆ, 21 ਸਤੰਬਰ
Prime Minister Narender modi arrives America ਅਮਰੀਕਾ ਦੇ ਤਿੰਨ ਰੋਜ਼ਾ ਦੌਰੇ ’ਤੇ ਇਥੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਨਿੱਘਾ ਸਵਾਗਤ ਕੀਤਾ ਗਿਆ। ਉਹ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਨਾਲ ਕੁਆਡ ਸਿਖ਼ਰ ਸੰਮੇਲਨ ’ਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਉਹ ਸੰਯੁਕਤ ਰਾਸ਼ਟਰ ਦੇ ਅਹਿਮ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ। ਅਮਰੀਕੀ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਆਡ ਹਿੰਦ-ਪ੍ਰਸ਼ਾਂਤ ਖ਼ਿੱਤੇ ’ਚ ਸ਼ਾਂਤੀ ਅਤੇ ਖੁਸ਼ਹਾਲੀ ’ਤੇ ਧਿਆਨ ਕੇਂਦਰਤ ਕਰਨ ਵਾਲੇ ਸਮਾਨ ਵਿਚਾਰਧਾਰਾ ਵਾਲੇ ਅਹਿਮ ਮੰਚ ਵਜੋਂ ਉਭਰਿਆ ਹੈ। -ਪੀਟੀਆਈ
Advertisement
Advertisement