ਬੰਦੀ ਛੋੜ ਦਿਵਸ ਮਨਾਇਆ
ਦੱਖਣੀ ਆਸਟਰੇਲੀਆ ਦੀ ਰਾਜਧਾਨੀ ਐਡੀਲੇਡ ਵਿੱਚ ਗੁਰਦੁਆਰਾ ਸਿੰਘ ਸਭਾ ਨੌਰਥ ਪਲਿਮਟਨ ਵਿਖੇ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਅਖੰਡ ਕੀਰਤਨੀ ਜਥਾ ਐਡੀਲੇਡ, ਰਾਗੀ ਜਥਾ ਭਾਈ ਜਸਬੀਰ ਸਿੰਘ,...
Advertisement
ਦੱਖਣੀ ਆਸਟਰੇਲੀਆ ਦੀ ਰਾਜਧਾਨੀ ਐਡੀਲੇਡ ਵਿੱਚ ਗੁਰਦੁਆਰਾ ਸਿੰਘ ਸਭਾ ਨੌਰਥ ਪਲਿਮਟਨ ਵਿਖੇ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਅਖੰਡ ਕੀਰਤਨੀ ਜਥਾ ਐਡੀਲੇਡ, ਰਾਗੀ ਜਥਾ ਭਾਈ ਜਸਬੀਰ ਸਿੰਘ, ਰਾਗੀ ਜਥਾ ਕਮਲਜੀਤ ਸਿੰਘ ਤੇ ਹੋਰਨਾਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਹਰਜੀਤ ਸਿੰਘ ਤਰਨ ਤਾਰਨ ਵਾਲਿਆਂ ਨੇ ਗੁਰਬਾਣੀ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਐਡੀਲੇਡ ਦੇ ਗੁਰਦੁਆਰਾ ਸਰਬੱਤ ਖਾਲਸਾ ਪ੍ਰਾਸਪੈਕਟਸ, ਗੁਰਦੁਆਰਾ ਗਲੀਨ ਓਸਮੰਡ ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਐਲਨਬੀ ਗਾਰਡਨ ਵਿਖੇ ਵੀ ਬੰਦੀ ਛੋੜ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ, ਜਿੱਥੇ ਵੱਡੀ ਗਿਣਤੀ ਵਿੱਚ ਨਤਮਸਤਕ ਹੋਈ ਸੰਗਤ ਨੇ ਦੀਪਮਾਲਾ ਕੀਤੀ।
Advertisement
Advertisement
×

