ਕੀਵ, 27 ਫਰਵਰੀ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਐਤਵਾਰ ਨੂੰ ਰੂਸ ਦੇ ਪਰਮਾਣੂ ਦਲਾਂ ਨੂੰ ਹਾਈ ਅਲਰਟ ਦੇ ਰਹਿਣ ਦੇ ਹੁਕਮ ਦਿੱਤੇ ਹਨ। ਰੂਸ ਵੱਲੋਂ ਯੂਕਰੇਨ ਖ਼ਿਲਾਫ਼ ਫੌਜੀ ਕਾਰਵਾਈ ਜਾਰੀ ਹੈ ਤੇ ਅਜਿਹੇ ਦੌਰ ਵਿੱਚ ਪਰਮਾਣੂ ਦਲਾਂ ਨੂੰ ਹਾਈ ਅਲਰਟ ਦੇ ਰਹਿਣ ਦੇ ਹੁਕਮਾਂ ਕਾਰਨ ਤਣਾਅ ਹੋਰ ਵਧਣ ਦੇ ਆਸਾਰ ਹਨ। ਇਸ ਸਬੰਧ ਵਿੱਚ ਪੁਤਿਨ ਨੇ ਕਿਹਾ ਕਿ ਨਾਟੋ (ਨਾਰਥ ਐਟਲਾਂਟਿਕ ਟਰੀਟੀ ਆਰਗੇਨਾਈਜੇਸ਼ਨ) ਦੇ ਪ੍ਰਮੁੱਖ ਮੈਂਬਰ ਦੇਸ਼ਾਂ ਵੱਲੋਂ ਦਿੱਤੀ ਜਾ ਰਹੀ ਹਮਲਾਵਰ ਬਿਆਨਬਾਜ਼ੀ ਕਾਰਨ ਉਨ੍ਹਾਂ ਨੇ ਪਰਮਾਣੂ ਹਾਈ ਅਲਰਟ ਦੇ ਹੁਕਮ ਦਿੱਤੇ ਹਨ। ਇਸ ਸਬੰਧ ਵਿੱਚ ਉਨ੍ਹਾਂ ਨੇ ਪੱਛਮੀ ਦੇਸ਼ਾਂ ਵੱਲੋਂ ਰੂਸ ਖ਼ਿਲਾਫ਼ ਲਗਾਈਆਂ ਗਈਆਂ ਆਰਥਿਕ ਪਾਬੰਦੀਆਂ ਦਾ ਵੀ ਜ਼ਿਕਰ ਕੀਤਾ ਹੈ। ਇਨ੍ਹਾਂ ਹੁਕਮਾਂ ਰਾਹੀਂ ਪੁਤਿਨ ਰੂਸੀ ਫੌਜਾਂ ਨੂੰ ਪਰਮਾਣੂ ਹਥਿਆਰਾਂ ਦੀ ਵਰਤੋਂ ਲਈ ਤਿਆਰ ਰੱਖਣਾ ਚਾਹੁੰਦਾ ਹੈ। -ਏਪੀ