ਢਾਕਾ: ਦੁਨੀਆ ਭਰ ਵਿੱਚ ਫੈਲੀ ਕਰੋਨਾਵਾਇਰਸ ਮਹਾਮਾਰੀ ਵਿਚਾਲੇ ਵੀ ਬੰਗਲਾਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਰਿਕਾਰਡ ਵਾਧਾ ਹੋਇਆ ਹੈ। ਕੇਂਦਰੀ ਬੈਂਕ ਵੱਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਸ ਵੇਲੇ ਬੰਗਲਾਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 42 ਅਰਬ ਅਮਰੀਕੀ ਡਾਲਰ ਨੂੰ ਪਾਰ ਕਰ ਚੁੱਕਿਆ ਹੈ। ਸਿਨਹੁਆ ਨਿਊਜ਼ੀ ਏਜੰਸੀ ਦੀ ਖ਼ਬਰ ਮੁਤਾਬਕ ਬੰਗਲਾਦੇਸ਼ ਬੈਂਕ ਦੇ ਅੰਕੜਿਆਂ ਮੁਤਾਬਕ ਨਵੰਬਰ ਦੇ ਅਖ਼ੀਰ ਵਿੱਚ 41 ਅਰਬ ਡਾਲਰ ਤੋਂ ਉੱਪਰ ਪਹੁੰਚਣ ਤੋਂ ਬਾਅਦ ਬੰਗਲਾਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 15 ਦਸੰਬਰ ਨੂੰ 42 ਅਰਬ ਡਾਲਰ ਨੂੰ ਪਾਰ ਕਰ ਚੁੱਕਿਆ ਹੈ। ਬੈਂਕ ਦੇ ਵਿਦੇਸ਼ੀ ਮੁਦਰਾ ਭੰਡਾਰ ਤੇ ਖ਼ਜਾਨਾ ਪ੍ਰਬੰਧਨ ਵਿਭਾਗ ਦੇ ਅੰਕੜਿਆਂ ਅਨੁਸਾਰ ਇਹ ਬੰਗਲਾਦੇਸ਼ ਵਿਦੇਸ਼ੀ ਮੁਦਰਾ ਭੰਡਾਰ ਦਾ ਹੁਣ ਤੱਕ ਦਾ ਸਭ ਤੋਂ ਸਿਖ਼ਰਲਾ ਪੱਧਰ ਹੈ। -ਆੲਏਐੱਨਐੱਸ