ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਮੁੜ ਸੁਰਜੀਤੀ ਜ਼ਰੂਰੀ: ਪੀਰ ਮੁਹੰਮਦ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਆਸਟਰੇਲੀਆ ਦੌਰੇ ਦੌਰਾਨ ਮੈਲਬਰਨ ਵਿੱਚ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਸਮੇਤ ਹੋਰ ਥਾਈਂ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੜ...
Advertisement
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਆਸਟਰੇਲੀਆ ਦੌਰੇ ਦੌਰਾਨ ਮੈਲਬਰਨ ਵਿੱਚ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਸਮੇਤ ਹੋਰ ਥਾਈਂ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਮੁੜ ਸੁਰਜੀਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਲਈ ਸਫਲ ਮੈਂਬਰਸ਼ਿਪ ਮੁਹਿੰਮ ਮਗਰੋਂ ਹੁਣ ਅਗਸਤ ਵਿੱਚ ਹੋਣ ਵਾਲੇ ਇਜਲਾਸ ’ਚ ਪ੍ਰਧਾਨ ਦੀ ਚੋਣ ਕੀਤੀ ਜਾਣੀ ਹੈ। ਲੈਂਡ ਪੂਲਿੰਗ ਸਕੀਮ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਸਕੀਮ ਵਾਪਸ ਲੈਣੀ ਚਾਹੀਦੀ ਹੈ।
Advertisement
Advertisement