ਮਾਸਕੋ: ਰੂਸ ਦੀ ਅਦਾਲਤ ਨੇ ਅੱਜ ਵਿਰੋਧੀ ਧਿਰ ਦੇ ਆਗੂ ਅਲੈਕਸੀ ਨਵਾਲਨੀ ਵੱਲੋਂ ਆਪਣੀ ਗ੍ਰਿਫ਼ਤਾਰ ਖ਼ਿਲਾਫ਼ ਦਾਇਰ ਅਪੀਲ ਰੱਦ ਕਰ ਦਿੱਤੀ ਹੈ ਜਦਕਿ ਅਥਾਰਿਟੀਆਂ ਨੇ ਉਸ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਵਾਲਨੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿਛਲੇ ਹਫ਼ਤੇ ਰੂਸ ਦੇ 100 ਤੋਂ ਵੱਧ ਸ਼ਹਿਰਾਂ ’ਚ ਹਜ਼ਾਰਾਂ ਲੋਕਾਂ ਦੇ ਸੜਕਾਂ ’ਤੇ ਆਉਣ ਮਗਰੋਂ ਅਥਾਰਿਟੀਆਂ ਨੇ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀ ਚਿਤਾਵਨੀ ਜਾਰੀ ਕੀਤੀ ਹੈ।
-ਏਪੀ