DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

S Jaishankar ਨੇ ਫਿਲਪੀਨਜ਼ ’ਚ Canadian Foreign Minister ਨਾਲ ਗੱਲਬਾਤ ਕੀਤੀ

ਸਹਿਯੋਗ ਅਤੇ ਸਾਂਝੇ ਟੀਚਿਆਂ ’ਤੇ ਧਿਆਨ ਕੇਂਦਰਿਤ ਕੀਤਾ

  • fb
  • twitter
  • whatsapp
  • whatsapp
Advertisement

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਆਪਣੀ ਕੈਨੇਡਿਆਈ ਹਮਰੁਤਬਾ ਅਨੀਤਾ ਆਨੰਦ ਨਾਲ ਦੁਵੱਲੇ ਸਬੰਧਾਂ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਸਹਿਯੋਗ ਅਤੇ ਸਾਂਝੇ ਟੀਚਿਆਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ।

ਮਨੀਲਾ ਵਿੱਚ ਦੱਖਣ-ਪੂਰਬੀ ਏਸ਼ਿਆਈ ਦੇਸ਼ਾਂ ਦੇ ਸੰਗਠਨ (ਆਸੀਆਨ) ਨਾਲ ਸਬੰਧਤ ਬੈਠਕਾਂ ਦੌਰਾਨ, ਜੈਸ਼ੰਕਰ ਨੇ ਅਮਰੀਕਾ, ਚੀਨ, ਰੂਸ, ਆਸਟਰੇਲੀਆ, ਫਿਲਪੀਨਜ਼, ਸਿੰਗਾਪੁਰ, ਥਾਈਲੈਂਡ ਅਤੇ ਨਿਊਜ਼ੀਲੈਂਡ ਦੇ ਆਪਣੇ ਹਮਰੁਤਬਾ ਮੰਤਰੀਆਂ ਨਾਲ ਵੀ ਗੱਲਬਾਤ ਕੀਤੀ, ਜਿਸ ਵਿੱਚ ਸਮੁੰਦਰੀ ਸੁਰੱਖਿਆ, ਰੱਖਿਆ ਅਤੇ ਵਪਾਰ ਵਰਗੇ ਪ੍ਰਮੁੱਖ ਖੇਤਰ ਸ਼ਾਮਲ ਸਨ।

Advertisement

ਜੈਸ਼ੰਕਰ ਦੀ ਕੈਨੇਡਿਆਈ ਵਿਦੇਸ਼ ਮੰਤਰੀ ਨਾਲ ਇਹ ਮੁਲਾਕਾਤ ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ ਵੱਲੋਂ ਇਹ ਕਹੇ ਜਾਣ ਤੋਂ ਕੁੱਝ ਦਿਨਾਂ ਬਾਅਦ ਹੋਈ ਹੈ ਕਿ ਕੈਨੇਡਾ ਵਿੱਚ 2023 ’ਚ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਕਰ ਰਹੇ ਜਾਂਚਕਾਰਾਂ ਨੂੰ ਇਸ ਕਤਲ ਨਾਲ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਜੋੜਨ ਵਾਲਾ ਕੋਈ ਸਬੂਤ ਨਹੀਂ ਮਿਲਿਆ। ਹਾਲਾਂਕਿ, ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ ਅੱਜ ਦੋਵਾਂ ਵਿਦੇਸ਼ ਮੰਤਰੀਆਂ ਵਿਚਕਾਰ ਹੋਈ ਗੱਲਬਾਤ ਦੌਰਾਨ ਨਿੱਝਰ ਦਾ ਮਾਮਲਾ ਜਾਂ ਖਾਲਿਸਤਾਨ ਸਮਰਥਕ ਕਾਰਕੁਨਾਂ ਦਾ ਮੁੱਦਾ ਚੁੱਕਿਆ ਗਿਆ ਸੀ ਜਾਂ ਨਹੀਂ। ਮੀਟਿੰਗ ਤੋਂ ਬਾਅਦ ਜੈਸ਼ੰਕਰ ਨੇ ਕਿਹਾ, ‘‘ਭਾਰਤ-ਕੈਨੇਡਾ ਸਹਿਯੋਗ ਲਗਾਤਾਰ ਵਧ ਰਿਹਾ ਹੈ।’’

Advertisement

Advertisement
×