ਪੈਰਿਸ: ਪੈਰਿਸ ਦੀ ਇੱਕ ਅਦਾਲਤ ਨੇ ਅੱਜ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ (66) ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਉਂਦਿਆਂ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਉਹ ਇੱਕ ਸਾਲ ਜੇਲ੍ਹ ਵਿੱਚ ਰਹਿਣਗੇ ਅਤੇ ਦੋ ਸਾਲ ਉਨ੍ਹਾਂ ’ਤੇ ਘੁੰਮਣ-ਫਿਰਨ ’ਤੇ ਨਜ਼ਰ ਰੱਖੀ ਜਾਵੇਗੀ। ਸਰਕੋਜ਼ੀ ਨੂੰ 2014 ਵਿੱਚ ਇੱਕ ਸੀਨੀਅਰ ਮੈਜਿਸਟਰੇਟ ਤੋਂ ਗਲਤ ਢੰਗ ਨਾਲ ਸੂਚਨਾ ਹਾਸਲ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਕਿਹਾ ਕਿ ਸਰਕੋਜ਼ੀ ਘਰ ਵਿੱਚ ਨਜ਼ਰਬੰਦ ਰਹਿਣ ਦੀ ਅਪੀਲ ਕਰ ਸਕਣਗੇ ਅਤੇ ਉਨ੍ਹਾਂ ਦੇ ਹੱਥ ’ਤੇ ਇਲੈਕਟ੍ਰੌਨਿਕ ਪੱਟੀ ਬੰਨ੍ਹੀ ਜਾਵੇਗੀ। -ਏਪੀ