ਭ੍ਰਿਸ਼ਟਾਚਾਰ ਮਾਮਲੇ ’ਚ ਸੰਸਦ ਮੈਂਬਰਾਂ ਸਮੇਤ ਕਈ ਗ੍ਰਿਫ਼ਤਾਰ
ਇਰਾਕ ਵਿੱਚ ਸੁਰੱਖਿਆ ਬਲਾਂ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਾਰਵਾਈ ਕਰਦਿਆਂ ਅੱਜ ਤੜਕੇ ਕਈ ਸਿਆਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸਾਬਕਾ ਉਪ ਤੇਲ ਮੰਤਰੀ ਅਦਨਾਨ ਅਲ-ਜੁਮਾਇਲੀ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਗਈ। ਜੁਮਾਇਲੀ ਨੂੰ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤਾ...
Advertisement
ਇਰਾਕ ਵਿੱਚ ਸੁਰੱਖਿਆ ਬਲਾਂ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਾਰਵਾਈ ਕਰਦਿਆਂ ਅੱਜ ਤੜਕੇ ਕਈ ਸਿਆਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸਾਬਕਾ ਉਪ ਤੇਲ ਮੰਤਰੀ ਅਦਨਾਨ ਅਲ-ਜੁਮਾਇਲੀ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਗਈ। ਜੁਮਾਇਲੀ ਨੂੰ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤਾ ਗਿਆ ਸੀ। ਸੁਰੱਖਿਆ ਬਲਾਂ ਨੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਪੰਜ ਸੰਸਦ ਮੈਂਬਰ ਹਨ। ਇਨ੍ਹਾਂ ਵਿੱਚੋਂ ਕੁਝ ਸਾਬਕਾ ਪ੍ਰਧਾਨ ਮੰਤਰੀ ਮੁਹੰਮਦ ਸ਼ੀਅ ਅਲ-ਸੂਡਾਨੀ ਦੇ ਸਿਆਸੀ ਗਠਜੋੜ ਨਾਲ ਸਬੰਧਤ ਦੱਸੇ ਜਾ ਰਹੇ ਹਨ।
Advertisement
Advertisement
×

