ਆਸਿਟਨ, 12 ਜੂਨ
ਇਥੋਂ ਦੇ ਟੈਕਸਾਸ ਸੂਬੇ ਦੇ ਆਸਿਟਨ ਸ਼ਹਿਰ ਵਿਚ ਅੱਜ ਸਵੇਰੇ ਹਮਲਾਵਰ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ 13 ਜਣੇ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਪੁਲੀਸ ਅਨੁਸਾਰ ਹਮਲਾਵਰ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ। ਪੁਲੀਸ ਵਲੋਂ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਕਰਨ ਲਈ ਸੀਸੀਟੀਵੀ ਫੁਟੇਜ ਖੰਘਾਲੀ ਜਾ ਰਹੀ ਹੈ ਪਰ ਹਾਲੇ ਤਕ ਗੋਲੀਬਾਰੀ ਦੇ ਕਾਰਨ ਸਪਸ਼ਟ ਨਹੀਂ ਹੋਏ।