ਵ੍ਹਾਈਟ ਹਾਊਸ ਦੇ ਬਾਹਰ ਗੋਲੀਬਾਰੀ; ਟਰੰਪ ਪ੍ਰੈਸ ਕਾਨਫਰੰਸ ਛੱਡ ਕੇ ਸੁਰੱਖਿਅਤ ਥਾਂ ਗਏ

ਵ੍ਹਾਈਟ ਹਾਊਸ ਦੇ ਬਾਹਰ ਗੋਲੀਬਾਰੀ; ਟਰੰਪ ਪ੍ਰੈਸ ਕਾਨਫਰੰਸ ਛੱਡ ਕੇ ਸੁਰੱਖਿਅਤ ਥਾਂ ਗਏ

ਵਾਸ਼ਿੰਗਟਨ, 11 ਅਗਸਤ

ਵ੍ਹਾਈਟ ਹਾਊਸ ਨੇੜੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਯੂਐੱਸ ਇੰਟੈਲੀਜੈਂਸ ਸਰਵਿਸ ਦੇ ਏਜੰਟ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਰੋਨਾ ਵਾਇਰਸ ਬਾਰੇ ਪ੍ਰੈਸ ਕਾਨਫਰੰਸ ਦੇ ਅੱਧ ਵਿਚਕਾਰੋਂ ਸੁਰੱਖਿਅਤ ਸਥਾਨ' ਤੇ ਲੈ ਗਏ। ਟਰੰਪ ਨੇ ਸੋਮਵਾਰ ਦੀ ਇਸ ਘਟਨਾ ਤੋਂ ਥੋੜ੍ਹੀ ਦੇਰ ਬਾਅਦ ਪ੍ਰੈਸ ਕਾਨਫਰੰਸ ਵਿੱਚ ਵਾਪਸ ਆਏ ਅਤੇ ਕਿਹਾ ਕਿ ਸਭ ਕੁਝ ਕਾਬੂ ਵਿੱਚ ਹੈ। ਟਰੰਪ ਨੇ ਇਹ ਕਹਿੰਦੇ ਹੋਏ ਪ੍ਰੈਸ ਕਾਨਫਰੰਸ ਦੁਬਾਰਾ ਸ਼ੁਰੂ ਕੀਤੀ, “ਵ੍ਹਾਈਟ ਹਾਊਸ ਵਿੱਚ ਸਭ ਕੁੱਝ ਕਾਬੂ ਹੇਠ ਹੈ। ਹਮੇਸ਼ਾਂ ਚੌਕਸ ਤੇ ਪ੍ਰਭਾਵੀ ਕਾਰਵਾਈ ਲਈ ਮੈਂ ਖ਼ੁਫ਼ੀਆ ਏਜੰਸੀਆਂ ਦਾ ਸ਼ੁਕਰੀਆ ਅਦਾ ਕਰਦਾ ਹਾਂ।

ਇਥੇ ਗੋਲੀਬਾਰੀ ਹੋਈ ਤੇ ਕਿਸੇ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮੈਨੂੰ ਹਾਲਾਤ ਦੀ ਜਾਣਕਾਰੀ ਨਹੀਂ ਹੈ। ਮੈਂ ਉਸ ਵਿਅਕਤੀ ਬਾਰੇ ਨਹੀਂ ਜਾਣਦਾ। ਇਹ ਜਾਪਦਾ ਹੈ ਕਿ ਉਸ ਵਿਅਕਤੀ ਨੂੰ ਖੁਫੀਆ ਸੇਵਾ ਦੇ ਇਕ ਵਿਅਕਤੀ ਨੇ ਗੋਲੀ ਮਾਰ ਦਿੱਤੀ।” ਇਹ ਘਟਨਾ ਉਦੋਂ ਵਾਪਰੀ ਜਦੋਂ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਸ਼ੁਰੂ ਕੀਤੀ। ਜਦੋਂ ਰਾਸ਼ਟਰਪਤੀ ਆਰਥਿਕਤਾ ਬਾਰੇ ਗੱਲ ਕਰ ਰਹੇ ਸਨ ਤਾਂ ਖੁਫੀਆ ਸੇਵਾ ਦਾ ਇਕ ਏਜੰਟ ਉਥੇ ਆਇਆ ਅਤੇ ਟਰੰਪ ਦੇ ਕੰਨ ਵਿੱਚ ਕੁੱਝ ਕਿਹਾ ਤੇ ਰਾਸ਼ਟਰਪਤੀ ਉਥੋਂ ਚਲੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All