ਸੀਆਈਏ ਦੇ ਡਾਇਰੈਕਟਰ ਨੂੰ ਕਰੋਨਾ, ਘਰੋਂ ਕਰਨਗੇ ਕੰਮ : The Tribune India

ਸੀਆਈਏ ਦੇ ਡਾਇਰੈਕਟਰ ਨੂੰ ਕਰੋਨਾ, ਘਰੋਂ ਕਰਨਗੇ ਕੰਮ

ਸੀਆਈਏ ਦੇ ਡਾਇਰੈਕਟਰ ਨੂੰ ਕਰੋਨਾ, ਘਰੋਂ ਕਰਨਗੇ ਕੰਮ

ਵਾਸ਼ਿੰਗਟਨ, 1 ਅਪਰੈਲ

ਅਮਰੀਕੀ ਸੈਂਟਰਲ ਇੰਟੈਲੀਜੈਂਸ ਏਜੰਸੀ (ਸੀਆਈਏ) ਦੇ ਡਾਇਰੈਕਟਰ ਵਿਲੀਅਮ ਬਰਨਸ (65) ਨੂੰ ਕਰੋਨਾ ਹੋ ਗਿਆ ਹੈ। ਖ਼ਬਰ ਏਜੰਸੀ ਸਿਨਹੂਆ ਮੁਤਾਬਕ ਬਰਨਸ ਨੇ ਕਰੋਨਾ ਤੋਂ ਬਚਾਅ ਦੇ ਦੋਵੇਂ ਟੀਕੇ ਲਗਵਾਏ ਹੋਏ ਸਨ ਅਤੇ ਬੂਸਟਰ ਖੁਰਾਕ ਵੀ ਲਈ ਹੋਈ ਸੀ। ਉਨ੍ਹਾਂ ’ਚ ਲਾਗ ਦੇ ਹਲਕੇ ਲੱਛਣ ਦੇਖਣ ਨੂੰ ਮਿਲੇ ਹਨ। ਬਿਆਨ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਬੁੱਧਵਾਰ ਸਵੇਰੇ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕੀਤੀ ਸੀ ਅਤੇ ਐੱਨ-95 ਮਾਸਕ ਪਹਿਨ ਰੱਖਿਆ ਸੀ। ਉਂਜ ਬਾਇਡਨ ਨਾਲ ਮੁਲਾਕਾਤ ਦੌਰਾਨ ਉਹ ਦੂਰ ਹੀ ਰਹੇ ਸਨ। ਬਰਨਸ ਸੀਆਈਏ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ ਪਰ ਉਹ ਘਰੋਂ ਕੰਮ ਕਰਨਗੇ। ਉਹ ਕੋਵਿਡ ਨੇਮਾਂ ਮੁਤਾਬਕ ਹੁਣ 5 ਦਿਨਾਂ ਦੇ ਏਕਾਂਤਵਾਸ ’ਚ ਰਹਿਣਗੇ। ਇਸ ਮਗਰੋਂ ਕਰੋਨਾ ਨੈਗੇਟਿਵ ਟੈਸਟ ਰਿਪੋਰਟ ਆਉਣ ’ਤੇ ਹੀ ਉਹ ਦਫ਼ਤਰ ਆਉਣਗੇ। ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਪਸਾਕੀ ਅਤੇ ਪ੍ਰਿੰਸੀਪਲ ਡਿਪਟੀ ਪ੍ਰੈੱਸ ਸਕੱਤਰ ਕੈਰਿਨ ਜੀਨ-ਪਿਅਰੇ ਵੀ ਕੋਵਿਡ-19 ਤੋਂ ਪੀੜਤ ਹੋ ਗਈਆਂ ਸਨ। -ਆਈਏਐਨਐਸ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All