ਇਸਲਾਮਾਬਾਦ, 29 ਅਗਸਤ
ਪਾਕਿਸਤਾਨ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਿਟੀ (ਪੇਮਰਾ) ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਭਾਸ਼ਣਾਂ ਦੇ ਸਿੱਧੇ ਪ੍ਰਸਾਰਣ ’ਤੇ ਲਗਾਈ ਪਾਬੰਦੀ ਹਟਾ ਦਿੱਤੀ। ਡਾਅਨ ਦੀ ਰਿਪੋਰਟ ਅਨੁਸਾਰ 69 ਸਾਲਾ ਖ਼ਾਨ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤਹਰ ਮਿਨਅੱਲ੍ਹਾ ਨੇ ਕਿਹਾ ਕਿ ਨਿਗਰਾਨ ਨੇ ‘ਆਪਣੇ ਅਧਿਕਾਰ ਖੇਤਰ ਤੋਂ ਅਗਾਂਹ ਜਾ ਕੇ ਇਹ ਕਾਰਵਾਈ ਕੀਤੀ ਹੈ ਅਤੇ ਪੇਮਰਾ ਨੂੰ ਹਦਾਇਤ ਕੀਤੀ ਕਿ ਉਹ ਇੱਕ ਅਧਿਕਾਰੀ ਨੂੰ ਨਿਯੁਕਤ ਕਰੇ ਜੋ ਅਦਾਲਤ ਵਿੱਚ ਪਾਬੰਦੀ ਨੂੰ ਜਾਇਜ਼ ਠਹਿਰਾ ਸਕੇ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹਵੇਗੀ। -ਏਜੰਸੀ