
ਅਦਨ (ਤੁਰਕੀ), 7 ਫਰਵਰੀ
ਤੁਰਕੀ ਅਤੇ ਸੀਰੀਆ ਵਿੱਚ 7.8 ਸ਼ਿੱਦਤ ਨਾਲ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ ਛੇ ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ, ਕਿਉਂਕਿ ਬਚਾਅ ਟੀਮਾਂ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕਰ ਰਹੀਆਂ ਹਨ। ਬਚਾਅ ਕਰਮਚਾਰੀ ਸਾਵਧਾਨੀ ਨਾਲ ਮਲਬਾ ਹਟਾ ਰਹੇ ਹਨ ਤਾਂ ਜੋ ਕਿਸੇ ਵੀ ਬਚੇ ਹੋਏ ਵਿਅਕਤੀ ਨੂੰ ਸੁਰੱਖਿਅਤ ਢੰਗ ਨਾਲ ਮਲਬੇ ਵਿੱਚੋਂ ਬਾਹਰ ਕੱਢਿਆ ਜਾ ਸਕੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ