ਟੋਰਾਂਟੋ, 7 ਅਪਰੈਲ
ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਵਿੱਚ ਕੋਵਿਡ-19 ਦੀ ਤੀਜੀ ਲਹਿਰ ਵਿਚਾਲੇ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਬੁੱਧਵਾਰ ਨੂੰ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ। ਹੁਣ ਆਨਲਾਈਨ ਪੜ੍ਹਾਈ ਹੋਵੇਗੀ। ਟੋਰਾਂਟੋ ਦੇ ਸਿਹਤ ਅਧਿਕਾਰੀ ਡਾਕਟਰ ਏਨੀਨ ਡੇ ਵਿਲਾ ਨੇ ਕਿਹਾ ਕਿ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ। -ਏਜੰਸੀ