ਦੁਬਈ, 17 ਅਗਸਤ
ਤਾਲਿਬਾਨ ਦੇ ਸਿਖਰਲੇ ਆਗੂ ਮੁੱਲਾ ਅਬਦੁਲ ਬਰਾਦਰ ਨੇ ਅੱਜ ਇਥੇ ਕਤਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਬਰਾਦਰ ਕਤਰ ਦੇ ਵਿਦੇਸ਼ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲਰਹਿਮਾਨ ਅਲ ਥਾਨੀ ਨੂੰ ਮਿਲੇ। ਇਕ ਬਿਆਨ ਮੁਤਾਬਕ ਦੋਵਾਂ ਆਗੂਆਂ ਨੇ ਅਫ਼ਗਾਨਿਸਤਾਨ ਵਿੱਚ ਸੱਜਰੇ ਸੁਰੱਖਿਆ ਹਾਲਾਤ ਤੇ ਸਿਆਸੀ ਘਟਨਾਕ੍ਰਮ ’ਤੇ ਨਜ਼ਰਸਾਨੀ ਕਰਦਿਆਂ ਆਮ ਲੋਕਾਂ ਦੀ ਸੁਰੱਖਿਆ, ਕੌਮੀ ਸੁਲ੍ਹਾ-ਸਫ਼ਾਈ ਦੇ ਟੀਚੇ ਨੂੰ ਹਾਸਲ ਕਰਨ ਲਈ ਲੋੜੀਂਦੇ ਯਤਨਾਂ ਨੂੰ ਤੇਜ਼ ਕਰਨ ਤੇ ਵਿਆਪਕ ਸਿਆਸੀ ਨਬਿੇੜੇ ਲਈ ਤੇ ਅਮਨ-ਅਮਾਨ ਨਾਲ ਸੱਤਾ ਤਬਦੀਲੀ ਦੇ ਕੰਮ ਨੂੰ ਨੇਪਰੇ ਚਾੜਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। -ਏਪੀ