ਲੰਡਨ, 16 ਜੁਲਾਈ
ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਕਹਿਣਾ ਹੈ ਕਿ ਦੇਸ਼ ਵਲੋਂ ਕੋਵਿਡ-19 ਮਹਾਮਾਰੀ ਨਾਲ ਸਿੱਝਣ ਲਈ ਕੀਤੀਆਂ ਕੋਸ਼ਿਸ਼ਾਂ ਸਬੰਧੀ ਸੁਤੰਤਰ ਜਾਂਚ ਕਰਵਾਈ ਜਾਵੇਗੀ ਪ੍ਰੰਤੂ ਇਹ ਜਾਂਚ ਮਹਾਮਾਰੀ ਖ਼ਤਮ ਹੋਣ ਤੋਂ ਬਾਅਦ ਹੀ ਕਰਵਾਈ ਜਾਵੇਗੀ।
ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਪ੍ਰਧਾਨ ਮੰਤਰੀ ਨੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਅਧਿਕਾਰਤ ਜਾਂਚ ਲਈ ਇਹ ਸਹੀ ਸਮਾਂ ਨਹੀਂ ਹੈ ਕਿਉਂਕਿ ਵਾਇਰਸ ਖ਼ਿਲਾਫ਼ ਲੜਾਈ ਅਜੇ ਵੀ ਜਾਰੀ ਹੈ, ‘‘ਪ੍ਰੰਤੂ ਅਸੀਂ ਇਸ ਸਾਰੇ ਘਟਨਾਕ੍ਰਮ ਤੋਂ ਸਿੱਖਣਾ ਚਾਹਾਂਗੇ ਅਤੇ ਇਸ ਦੀ ਜਾਂਚ ਕਰਵਾਈ ਜਾਵੇਗੀ।’’ ਵਿਰੋਧੀ ਧਿਰ ਲੇਬਰ ਪਾਰਟੀ ਦੇ ਕੀਰ ਸਟਾਰਮਰ ਵਲੋਂ ਮਹਾਮਾਰੀ ਦੀ ਦੂਜੀ ਲਹਿਰ ਦੀਆਂ ਤਿਆਰੀਆਂ ਬਾਰੇ ਪੁੱਛੇ ਜਾਣ ’ਤੇ ਜੌਹਨਸਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵਲੋਂ ਦੁੂਜੀ ਲਹਿਰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਊਨ੍ਹਾਂ ਕਿਹਾ ਕਿ ਦੇਸ਼ ਦੀ ਟੈਸਟ ਅਤੇ ਟਰੇਸ ਪ੍ਰਣਾਲੀ ਪੂਰੀ ਦੁਨੀਆ ਵਰਗੀ ਜਾਂ ਊਸ ਤੋਂ ਬਿਹਤਰ ਹੈ। ਯੂਕੇ ਵਿੱਚ ਹੁਣ ਤੱਕ ਕੋਵਿਡ-19 ਦੇ ਕੁੱਲ 293,469 ਕੇਸ ਸਾਹਮਣੇ ਆਏ ਹਨ ਜਦਕਿ 45,138 ਮੌਤਾਂ ਹੋ ਚੁੱਕੀਆਂ ਹਨ।
-ਆਈਏਐੱਨਐੱਸ