ਵਾਸਿੰਗਟਨ: ਅਮਰੀਕੀ ਵਿਦੇਸ਼ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਅਮਰੀਕਾ ਪੁਲਿਤਜ਼ਰ ਜੇਤੂ ਕਸ਼ਮੀਰੀ ਪੱਤਰਕਾਰ ਸਨਾ ਇਰਸ਼ਾਦ ਮੱਟੂ ਨੂੰ ਕਥਿਤ ਤੌਰ ’ਤੇ ਦੇਸ਼ ਦੀ ਯਾਤਰਾ ਤੋਂ ਰੋਕੇ ਜਾਣ ਦੀਆਂ ਖ਼ਬਰਾਂ ਤੋਂ ਜਾਣੂ ਹੈ। ਮੱਟੂ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਸ ਨੂੰ ਵੱਕਾਰੀ ਪੁਰਸਕਾਰ ਲੈਣ ਲਈ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਅਮਰੀਕਾ ਜਾਣ ਤੋਂ ਰੋਕ ਦਿੱਤਾ ਗਿਆ ਸੀ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ, ‘ਅਸੀਂ ਇਨ੍ਹਾਂ ਖ਼ਬਰਾਂ ਤੋਂ ਜਾਣੂ ਹਾਂ ਕਿ ਮੱਟੂ ਨੂੰ ਅਮਰੀਕਾ ਦੀ ਯਾਤਰਾ ਕਰਨ ਤੋਂ ਰੋਕਿਆ ਜਾ ਰਿਹਾ ਹੈ ਅਤੇ ਅਸੀਂ ਇਨ੍ਹਾਂ ਘਟਨਾਵਾਂ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ।’ ਉਨ੍ਹਾਂ ਕਿਹਾ, ‘ਅਸੀਂ ਪ੍ਰੈੱਸ ਦੀ ਆਜ਼ਾਦੀ ਦੀ ਹਮਾਇਤ ਕਰਨ ਲਈ ਪ੍ਰਤੀਬੱਧ ਹਾਂ ਅਤੇ ਜਿਵੇਂ ਕਿ ਵਿਦੇਸ਼ ਮੰਤਰੀ ਨੇ ਜ਼ਿਕਰ ਕੀਤਾ ਹੈ, ਪ੍ਰੈੱਸ ਦੀ ਆਜ਼ਾਦੀ ਪ੍ਰਤੀ ਸਨਮਾਨ ਤੇ ਜਮਹੂਰੀ ਕਦਰਾਂ-ਕੀਮਤਾਂ ਲਈ ਸਾਂਝੀ ਪ੍ਰਤੀਬੱਧਤਾ ਅਮਰੀਕਾ-ਭਾਰਤ ਸਬੰਧਾਂ ਦਾ ਆਧਾਰ ਹੈ।’ -ਪੀਟੀਆਈ