DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੋਦੀ, ਜੈਸ਼ੰਕਰ ਤੇ ਡੋਵਾਲ ਨੂੰ Canada 'ਚ ਅਪਰਾਧਿਕ ਗਤੀਵਿਧੀਆਂ ਨਾਲ ਜੋੜਨ ਦਾ ਕੋਈ ਸਬੂਤ ਨਹੀਂਂ: ਕੈਨੇਡਾ ਸਰਕਾਰ

ਨਵੀਂ ਦਿੱਲੀ, 22 ਨਵੰਬਰ ਕੈਨੇਡਾ ਸਰਕਾਰ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ’ਤੇ ਕੈਨੇਡਾ ਵਿਚ ਅਪਰਾਧਿਕ ਗਤੀਵਿਧੀਆਂ ਬਾਰੇ ਲੱਗੇ ਦੋਸ਼ਾਂ ਨੂੰ ਸਪੱਸ਼ਟ ਕੀਤਾ ਹੈ ਅਤੇ ਕਿਹਾ...

  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 22 ਨਵੰਬਰ

ਕੈਨੇਡਾ ਸਰਕਾਰ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ’ਤੇ ਕੈਨੇਡਾ ਵਿਚ ਅਪਰਾਧਿਕ ਗਤੀਵਿਧੀਆਂ ਬਾਰੇ ਲੱਗੇ ਦੋਸ਼ਾਂ ਨੂੰ ਸਪੱਸ਼ਟ ਕੀਤਾ ਹੈ ਅਤੇ ਕਿਹਾ ਹੈ ਕਿ ਮੋਦੀ, ਸ਼ੰਕਰ ਤੇ ਡੋਵਾਲ ਨੂੰ ਅਜਿਹੀ ਕਿਸੇ ਗਤੀਵਿਧੀ ਨਾਲ ਜੋੜਨ ਦਾ ਕੋਈ ਸਬੂਤ ਨਹੀਂ ਹੈ।

Advertisement

ਬਿਆਨ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਕੋਈ ਵੀ ਸਬੂਤ ਅਜਿਹੇ ਦਾਅਵਿਆਂ ਦਾ ਸਮਰਥਨ ਨਹੀਂ ਕਰਦਾ ਹੈ ਅਤੇ ਮਾਮਲੇ ਦੇ ਆਲੇ ਦੁਆਲੇ ਦੀਆਂ ਅਟਕਲਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਹ ਸਪੱਸ਼ਟੀਕਰਨ ਪ੍ਰੀਵੀ ਕੌਂਸਲ ਦੀ ਡਿਪਟੀ ਕਲਰਕ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਸੁਰੱਖਿਆ ਅਤੇ ਖੁਫੀਆ ਸਲਾਹਕਾਰ ਨਥਾਲੀ ਜੀ ਡਰੋਇਨ ਵੱਲੋਂ ਆਇਆ ਹੈ।

Advertisement

ਕਿਹਾ ਗਿਆ ਹੈ, "14 ਅਕਤੂਬਰ ਨੂੰ ਜਨਤਕ ਸੁਰੱਖਿਆ ਲਈ ਇੱਕ ਮਹੱਤਵਪੂਰਨ ਅਤੇ ਚੱਲ ਰਹੇ ਖਤਰੇ ਦੇ ਕਾਰਨ RCMP ਅਤੇ ਅਧਿਕਾਰੀਆਂ ਨੇ ਭਾਰਤ ਸਰਕਾਰ ਦੇ ਏਜੰਟਾਂ ਵੱਲੋੋਂ ਕੈਨੇਡਾ ਵਿੱਚ ਕੀਤੀਆਂ ਗਈਆਂ ਗੰਭੀਰ ਅਪਰਾਧਿਕ ਗਤੀਵਿਧੀਆਂ ਦੇ ਜਨਤਕ ਇਲਜ਼ਾਮ ਲਗਾਉਣ ਦਾ ਅਸਾਧਾਰਨ ਕਦਮ ਚੁੱਕਿਆ ਹੈ, ਜੋ ਕਿ ਕੈਨੇਡਾ ਸਰਕਾਰ ਨੇ ਨਹੀਂ ਦੱਸਿਆ ਹੈ।

ਕੈਨੇਡਾ ਦੇ ਇੱਕ ਨਾਮਵਰ ਅਖਬਾਰ 'ਦ ਗਲੋਬ ਐਂਡ ਮੇਲ' ਵੱਲੋਂ ਪਿਛਲੇ ਸਾਲ ਜੂਨ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਵਿਵਾਦ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਐਨਐਸਏ ਡੋਵਾਲ ਨੂੰ ਜੋੜਦਾ ਇੱਕ ਲੇਖ ਪ੍ਰਕਾਸ਼ਤ ਕਰਨ ਤੋਂ ਬਾਅਦ ਇਹ ਬਿਆਨ ਸਾਹਮਣੇ ਆਇਆ ਹੈ। ਰਿਪੋਰਟ ਵਿੱਚ ਇੱਕ ਬੇਨਾਮ ਸੁਰੱਖਿਆ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਗਿਆ ਸੀ ਕਿ "ਕੈਨੇਡੀਅਨ ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ "ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਬਾਰੇ ਜਾਣਦੇ ਸਨ"।

ਜਸਟਿਨ ਟਰੂਡੋ ਦੀ ਰਾਸ਼ਟਰੀ ਸੁਰੱਖਿਆ ਅਤੇ ਖੁਫੀਆ ਸਲਾਹਕਾਰ ਨਥਾਲੀ ਜੀ ਡਰੌਇਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡੀਅਨ ਸਰਕਾਰ, ਅਣਪਛਾਤੇ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਇੱਕ ਕੈਨੇਡੀਅਨ ਮੀਡੀਆ ਹਾਊਸ ਵੱਲੋਂ ਕੀਤੇ ਗਏ ਦਾਅਵਿਆਂ ਦੇ ਕਿਸੇ ਵੀ ਸਬੂਤ ਬਾਰੇ ਜਾਣੂ ਨਹੀਂ ਹੈ। ਆਈਏਐੱਨਐੱਸ

Advertisement
×