ਆਤਮਘਾਤੀ ਬੰਬ ਧਮਾਕੇ ’ਚ ਅਫ਼ਗਾਨਿਸਤਾਨ ਦੇ ਮੰਤਰੀ ਸਣੇ ਤਿੰਨ ਹਲਾਕ
ਇਸਲਾਮਾਬਾਦ 11 ਦਸੰਬਰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅੱਜ ਆਤਮਘਾਤੀ ਬੰਬ ਧਮਾਕੇ ਵਿੱਚ ਤਾਲਿਬਾਨ ਸਰਕਾਰ ਵਿੱਚ ਸ਼ਰਨਾਰਥੀ ਮਾਮਲਿਆਂ ਬਾਰੇ ਮੰਤਰੀ ਅਤੇ ਦੋ ਹੋਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੰਤਰਾਲੇ ਦੇ ਅੰਦਰ ਹੋਏ ਧਮਾਕੇ ਵਿੱਚ ਸ਼ਰਨਾਰਥੀ ਮਾਮਲਿਆਂ ਬਾਰੇ...
Advertisement
ਇਸਲਾਮਾਬਾਦ 11 ਦਸੰਬਰ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅੱਜ ਆਤਮਘਾਤੀ ਬੰਬ ਧਮਾਕੇ ਵਿੱਚ ਤਾਲਿਬਾਨ ਸਰਕਾਰ ਵਿੱਚ ਸ਼ਰਨਾਰਥੀ ਮਾਮਲਿਆਂ ਬਾਰੇ ਮੰਤਰੀ ਅਤੇ ਦੋ ਹੋਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੰਤਰਾਲੇ ਦੇ ਅੰਦਰ ਹੋਏ ਧਮਾਕੇ ਵਿੱਚ ਸ਼ਰਨਾਰਥੀ ਮਾਮਲਿਆਂ ਬਾਰੇ ਮੰਤਰੀ ਖਲੀਲ ਹੱਕਾਨੀ ਦੀ ਮੌਤ ਹੋਈ ਹੈ। ਖਲੀਲ ਹੱਕਾਨੀ ਤਾਲਿਬਾਨ ਸਰਕਾਰ ਵਿੱਚ ਕਾਰਜਕਾਰੀ ਗ੍ਰਹਿ ਮੰਤਰੀ ਸਿਰਾਜੁਦੀਨ ਹੱਕਾਨੀ ਦਾ ਕਰੀਬੀ ਰਿਸ਼ਤੇਦਾਰ ਸੀ। ਸਿਰਾਜੁਦੀਨ ਤਾਲਿਬਾਨ ਅੰਦਰ ਸ਼ਕਤੀਸ਼ਾਲੀ ਨੈੱਟਵਰਕ ਦੀ ਅਗਵਾਈ ਕਰਦਾ ਹੈ। ਸਰਕਾਰ ਦੇ ਮੁੱਖ ਤਰਜਮਾਨ ਜ਼ਬੀਹੁੱਲ੍ਹਾ ਮੁਜਾਹਿਦ ਨੇ ਐਕਸ ’ਤੇ ਹੱਕਾਨੀ ਦੀ ਮੌਤ ਨੂੰ ਵੱਡਾ ਘਾਟਾ ਦੱਸਦਿਆਂ ਕਿਹਾ ਕਿ ਉਹ ਅਣਥੱਕ ਯੋਧਾ ਸੀ, ਜਿਸ ਨੇ ਇਸਲਾਮ ਦੀ ਰਾਖੀ ਲਈ ਜੀਵਨ ਬਤੀਤ ਕੀਤਾ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ‘ਅਤਿਵਾਦੀ ਹਮਲੇ’ ਦੀ ਨਿਖੇਧੀ ਕੀਤੀ ਹੈ। -ਪੀਟੀਆਈ
Advertisement
Advertisement