ਵਿੱਕੀ ਬਟਾਲਾ
ਰੋਮ (ਇਟਲੀ), 15 ਸਤੰਬਰ
ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਕਸਬਾ ਬਨੋਲੋ ਮੇਲਾ ਦੇ ਹਵੇਲੀ ਰੈਸਟੋਰੈਟ ਵਿੱਚ ਪੰਜਾਬੀ ਸੱਭਿਆਚਾਰ ਦੀਆਂ ਬਾਤਾਂ ਪਾਉਂਦਾ ‘ਤੀਆਂ ਤੀਜ ਦੀਆਂ’ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ। ਪ੍ਰੋਗਰਾਮ ਦੌਰਾਨ ਪੰਜਾਬੀ ਪਹਿਰਾਵੇ ਵਿਚ ਸਜੀਆਂ ਮੁਟਿਆਰਾਂ ਨੇ ਗਿੱਧਾ, ਭੰਗੜਾ ਤੇ ਬੋਲੀਆਂ ਨਾਲ ਖੂਬ ਰੰਗ ਬੰਨ੍ਹਿਆ। ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਵੱਲੋਂ ਵੀ ਪੰਜਾਬੀ ਗੀਤਾਂ ’ਤੇ ਦਿਲ ਟੁੰਬਣ ਵਾਲੀ ਪੇਸ਼ਕਾਰੀ ਕੀਤੀ ਗਈ। ਇਸ ਮਗਰੋਂ ਪੰਜਾਬਣ ਮੁਟਿਆਰਾਂ ਨੇ ਪੰਜਾਬੀ ਸੰਗੀਤ ਦੇ ਦਿਲ ਨੂੰ ਛੂਹ ਲੈਣ ਵਾਲੇ ਗਾਣਿਆਂ ’ਤੇ ਸੋਲੋ ਪੇਸ਼ਕਾਰੀਆਂ ਨਾਲ ਵਾਹ-ਵਾਹ ਖੱਟੀ ਅਤੇ ਗਿੱਧੇ ਨਾਲ ਪ੍ਰੋਗਰਾਮ ਨੂੰ ਸਿਖਰਾਂ ’ਤੇ ਪਹੁੰਚਾਇਆ। ਮੇਲੇ ਦੀ ਮੁੱਖ ਪ੍ਰਬੰਧਕ ਮੈਡਮ ਹਨੀ ਗਰੇਵਾਲ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ।