ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਟਰੰਪ ਪ੍ਰਸ਼ਾਸਨ USAID ਵੱਲੋਂ 1600 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਅਤੇ ਬਾਕੀਆਂ ਨੂੰ ਛੁੱਟੀ ’ਤੇ ਭੇਜਿਆ

rumprump administration putting USAID staffers on leave worldwide, firing at least 1,600administration putting USAID staffers on leave worldwide, firing at least 1,600
REUTERS
Advertisement

ਵਾਸ਼ਿੰਗਟਨ, 24 ਫਰਵਰੀ

ਟਰੰਪ ਪ੍ਰਸ਼ਾਸਨ ਨੇ ਐਤਵਾਰ ਨੂੰ ਕਿਹਾ ਕਿ ਉਹ ਯੂਐੱਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ ਦੇ ਸਟਾਫ ਦੇ ਇੱਕ ਹਿੱਸੇ ਨੂੰ ਛੱਡ ਕੇ ਬਾਕੀ ਸਾਰੇ ਦੁਨੀਆ ਭਰ ਦੇ ਕਰਮਚਾਰੀਆਂ ਨੂੰ ਵਿੱਚ ਛੁੱਟੀ ’ਤੇ ਭੇਜ ਰਿਹਾ ਹੈ ਅਤੇ 1600 ਯੂਐੱਸ-ਅਧਾਰਤ ਸਟਾਫ ਦੀਆਂ ਅਸਾਮੀਆਂ ਨੂੰ ਖਤਮ ਕਰ ਰਿਹਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਅਤੇ ਸਹਿਯੋਗੀ ਐਲਨ ਮਸਕ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਦੇ ਆਕਾਰ ਨੂੰ ਘਟਾਉਣ ਲਈ ਵਿਆਪਕ ਮੁਹਿੰਮ ਵਿੱਚ ਛੇ ਦਹਾਕੇ ਪੁਰਾਣੀ ਸਹਾਇਤਾ ਅਤੇ ਵਿਕਾਸ ਏਜੰਸੀ ਨੂੰ ਖਤਮ ਕਰਨ ਦੇ ਉਨ੍ਹਾਂ ਦੇ ਟੀਚੇ ਲੲਂੀ ਵੱਡਾ ਕਦਮ ਹੈ।

Advertisement

ਦਰਅਸਲ ਸ਼ੁੱਕਰਵਾਰ ਨੂੰ ਇੱਕ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਨੂੰ ਅਮਰੀਕਾ ਅਤੇ ਦੁਨੀਆ ਭਰ ਵਿੱਚ ਹਜ਼ਾਰਾਂ ਯੂਐੱਸਏਡ ਦੇ ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਉਣ ਦੀ ਯੋਜਨਾ ਨੂੰ ਵਧਾਉਣ ਦੀ ਇਜਾਜ਼ਤ ਦਿੱਤੀ ਸੀ, ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਅਮਰੀਕੀ ਜਿਲ੍ਹਾ ਜੱਜ ਕਾਰਲ ਨਿਕੋਲਸ ਨੇ ਕਰਮਚਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ ਸਰਕਾਰ ਦੀ ਯੋਜਨਾ ’ਤੇ ਅਸਥਾਈ ਰੋਕ ਲਗਾਉਣ ਦੀ ਅਰਜ਼ੀ ਕੀਤੀ ਸੀ।

ਟਰੰਪ ਪ੍ਰਸ਼ਾਸਨ ਵੱਲੋਂ ਯੂਐੱਸਏਡ ਦੇ ਕਰਮਚਾਰੀਆਂ ਨੂੰ ਕੱਲ੍ਹ ਰਾਤ ਕਰੀਬ 12 ਵਜੇ ਸੁਨੇਹਾ ਭੇਜਿਆ ਗਿਆ ਕਿ ਉਨ੍ਹਾਂ ਨੂੰ ਛੁੱਟੀ ’ਤੇ ਭੇਜਿਆ ਜਾ ਰਿਹਾ ਹੈ। ਕਰਮਚਾਰੀਆਂ ਨੂੰ ਭੇਜੇ ਗਏ ਨੋਟਿਸ ਵਿੱਚ ਇਹ ਵੀ ਕਿਹਾ ਗਿਆ ਕਿ ਕਰਮਚਾਰੀਆਂ ਦੀ ਗਿਣਤੀ ਵਿੱਚ ਕਟੌਤੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਅਮਰੀਕਾ ਵਿੱਚ 2,000 ਨੌਕਰੀਆਂ ਖਤਮ ਹੋ ਜਾਣਗੀਆਂ। ਬਾਅਦ ਵਿੱਚ ਯੂਐੱਸਏਡ ਦੀ ਵੈਬਸਾਈਟ ’ਤੇ ਪੋਸਟ ਕੀਤੇ ਗਏ ਨੋਟਿਸ ਵਿੱਚ ਖਤਮ ਕੀਤੇ ਜਾਣ ਵਾਲੇ ਅਹੁਦਿਆਂ ਦੀ ਗਿਣਤੀ ਘਟਾ ਕੇ 1,600 ਕਰ ਦਿੱਤੀ ਗਈ। ਪ੍ਰਸ਼ਾਸਨ ਨੇ ਇਸ ਸਬੰਧੀ ਕੋਈ ਸਪਸ਼ਟੀਕਰਨ ਜਾਰੀ ਨਹੀਂ ਕੀਤਾ ਹੈ।

ਯੂਐਸਏਡ ਅਤੇ ਵਿਦੇਸ਼ ਮੰਤਰਾਲਾ ਨੇ ਵੀ ਇਸ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ। ਯੂਐਸਏਡੀ ਦੇ ਉਪ ਪ੍ਰਸ਼ਾਸਕ ਪੀਟ ਮਾਰਕੋ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਦੀ ਯੋਜਨਾ ਕਰੀਬ 600 ਕਰਮਚਾਰੀਆਂ ਨੂੰ ਨੌਕਰੀ ’ਤੇ ਰੱਖਣ ਦੀ ਹੈ, ਜਿਨ੍ਹਾਂ ਵਿੱਚੋਂ ਵਧੇਰੇ ਅਮਰੀਕਾ ਵਿੱਚ ਰਹਿੰਦੇ ਹਨ। -ਏਪੀ

Advertisement
Tags :
America NewsDonald TrumpUSAID