ਟਰੰਪ ਵੱਲੋਂ ਐਪਸਟੀਨ ਫਾਈਲਾਂ ਜਾਰੀ ਕਰਨ ਦੀ ਮਨਜ਼ੂਰੀ
ਰਾਸ਼ਟਰਪਤੀ ਡੋਨਲਡ ਟਰੰਪ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਜੈਫ਼ਰੀ ਐਪਸਟੀਨ ਦੇ ਕੇਸ ਦੀਆਂ ਫਾਈਲਾਂ ਨੂੰ ਜਨਤਕ ਕਰਨ ਦੀ ਮੰਗ ਕਰਨ ਵਾਲੇ ਬਿੱਲ ’ਤੇ ਦਸਤਖ਼ਤ ਕਰ ਦਿੱਤੇ ਹਨ। ਸ਼ੁਰੂ ਵਿੱਚ ਉਨ੍ਹਾਂ ਇਸ ਦਾ ਵਿਰੋਧ ਕੀਤਾ ਸੀ। ਸਿਆਸੀ...
Advertisement
ਰਾਸ਼ਟਰਪਤੀ ਡੋਨਲਡ ਟਰੰਪ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਜੈਫ਼ਰੀ ਐਪਸਟੀਨ ਦੇ ਕੇਸ ਦੀਆਂ ਫਾਈਲਾਂ ਨੂੰ ਜਨਤਕ ਕਰਨ ਦੀ ਮੰਗ ਕਰਨ ਵਾਲੇ ਬਿੱਲ ’ਤੇ ਦਸਤਖ਼ਤ ਕਰ ਦਿੱਤੇ ਹਨ। ਸ਼ੁਰੂ ਵਿੱਚ ਉਨ੍ਹਾਂ ਇਸ ਦਾ ਵਿਰੋਧ ਕੀਤਾ ਸੀ। ਸਿਆਸੀ ਦਬਾਅ ਮਗਰੋਂ ਉਨ੍ਹਾਂ ਨੂੰ ਝੁਕਣਾ ਪਿਆ। ਉਨ੍ਹਾਂ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਬਿੱਲ ’ਤੇ ਦਸਤਖ਼ਤ ਹੋਣ ਮਗਰੋਂ ਹੁਣ ਨਿਆਂ ਵਿਭਾਗ ਨੂੰ ਐਪਸਟੀਨ ਨਾਲ ਸਬੰਧਤ ਸਾਰੀਆਂ ਫਾਈਲਾਂ ਨੂੰ ਜਾਰੀ ਕਰਨਾ ਚਾਹੀਦਾ ਹੈ ਅਤੇ 2019 ਵਿੱਚ ਐਪਸਟੀਨ ਦੀ ਜੇਲ੍ਹ ਵਿੱਚ ਹੋਈ ਮੌਤ ਬਾਰੇ ਵੀ ਵਿਸਥਾਰਤ ਜਾਣਕਾਰੀ ਸਾਂਝੀ ਕਰਨੀ ਚਾਹੀਦੀ ਹੈ।
Advertisement
Advertisement
×

