ਟਰੰਪ-ਜਿੰਨਪਿੰਗ ਮਿਲਣੀ ਅੱਜ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਵੀਰਵਾਰ ਨੂੰ ਦੱਖਣੀ ਕੋਰੀਆ ’ਚ ਮਿਲਣਗੇ। ਚੀਨੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਦੋਵੇਂ ਆਗੂ ਰਣਨੀਤਕ ਅਤੇ ਦੁਵੱਲੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨਗੇ। ਟਰੰਪ ਤੇ ਜਿਨਪਿੰਗ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ...
Advertisement
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਵੀਰਵਾਰ ਨੂੰ ਦੱਖਣੀ ਕੋਰੀਆ ’ਚ ਮਿਲਣਗੇ। ਚੀਨੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਦੋਵੇਂ ਆਗੂ ਰਣਨੀਤਕ ਅਤੇ ਦੁਵੱਲੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨਗੇ। ਟਰੰਪ ਤੇ ਜਿਨਪਿੰਗ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ (ਏ ਪੀ ਈ ਸੀ) ਸੰਮੇਲਨ ਤੋਂ ਵੱਖਰੇ ਤੌਰ ’ਤੇ ਮੁਲਾਕਾਤ ਕਰਨਗੇ। ਚੀਨ ਤੇ ਅਮਰੀਕਾ ਵਿਚਕਾਰ ਹੋਏ ਸਮਝੌਤੇ ਮੁਤਾਬਕ ਰਾਸ਼ਟਰਪਤੀ ਜਿਨਪਿੰਗ ਦੁਵੱਲੇ ਸਬੰਧਾਂ ਤੇ ਆਪਸੀ ਹਿੱਤਾਂ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਲਈ ਬੂਸਾਨ ’ਚ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਮਿਲਣਗੇ।
Advertisement
Advertisement
