ਪਿੱਟਸਬਗਰ (ਅਮਰੀਕਾ): ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੇ ਕਾਰਜਕਾਲ ਦੌਰਾਨ ਉਪ-ਰਾਸ਼ਟਰਪਤੀ ਰਹੇ ਅਤੇ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਇਡਨ ਦੇ ਹੱਕ ਵਿੱਚ ਮਿਸ਼ੀਗਨ ’ਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਟਰੰਪ ਨੂੰ ਲੰਬੇ ਹੱਥੀਂ ਲਿਆ। ਟਰੰਪ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਸ੍ਰੀ ਓਬਾਮਾ ਨੇ ਕਿਹਾ, ‘‘ਰਾਸ਼ਟਰਪਤੀ ਡੋਨਲਡ ਟਰੰਪ ਦਾ ਧਿਆਨ ਆਪਣੀ ਹਉਮੈ ਪੁਗਾਉਣ ’ਤੇ ਹੈ। ਉਨ੍ਹਾਂ ਨੇ ਕਰੋਨਾਵਾਇਰਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਨੇ ਆਪਣੇ ਤੋਂ ਬਿਨਾਂ ਕਿਸੇ ਦੀ ਮਦਦ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਦੋਂਕਿ ਉਨ੍ਹਾਂ ਦੇ ਵਿਰੋਧੀ ਡੈਮੋਕਰੈਟਿਕ ਉਮੀਦਵਾਰ ਜੋਅ ਬਾਇਡਨ ਕਰੋਨਾਵਾਇਰਸ ਮਹਾਮਾਰੀ ਨੂੰ ਲੈ ਕੇ ਚਿੰਤਤ ਤੇ ਤੁਹਾਡੇ ਪਰਿਵਾਰ ਦੀ ਸੁਰੱਖਿਆ ਲਈ ਫ਼ਿਕਰਮੰਦ ਹਨ।’’ -ਪੀਟੀਆਈ