ਵਾਸ਼ਿੰਗਟਨ: ਅਮਰੀਕੀ ਸੁਰੱਖਿਆ ਬਲਾਂ ਨੇ ਉੱਤਰੀ ਸੀਰੀਆ ਵਿੱਚ ਕੀਤੇ ਹਵਾਈ ਹਮਲਿਆਂ ਵਿੱਚ ਦਹਿਸ਼ਤੀ ਜਥੇਬੰਦੀ ਇਸਲਾਮਿਕ ਸਟੇਟ (ਆਈਐੱਸ) ਦੇ ਦੋ ਸਿਖਰਲੇ ਆਗੂਆਂ ਨੂੰ ਮਾਰ ਮੁਕਾਉਣ ਦਾ ਦਾਅਵਾ ਕੀਤਾ ਹੈ। ਅਮਰੀਕੀ ਕੇਂਦਰੀ ਕਮਾਂਡ (ਸੈਂਟਕੌਮ) ਵੱਲੋਂ ਜਾਰੀ ਬਿਆਨ ਮੁਤਾਬਕ ਵੀਰਵਾਰ ਸ਼ਾਮ ਨੂੰ ਸਾਢੇ ਛੇ ਵਜੇ ਦੇ ਕਰੀਬ ਕੀਤੇ ਹਮਲੇ ਦੌਰਾਨ ਸੀਰੀਆ ਵਿਚ ਇਸਲਾਮਿਕ ਸਟੇਟ ਦਾ ਡਿਪਟੀ ਆਗੂ ਅਬੂ ਹਾਸ਼ਮ ਅਲ-ਉਮਾਵੀ ਤੇ ਦਹਿਸ਼ਤੀ ਜਥੇਬੰਦੀ ਦਾ ਇਕ ਹੋਰ ਸੀਨੀਅਰ ਅਧਿਕਾਰੀ ਮਾਰੇ ਗਏ ਹਨ। ਬਿਆਨ ਵਿੱਚ ਕਿਹਾ ਗਿਆ ਕਿ ਸ਼ੁਰੂਆਤੀ ਮੁਲਾਂਕਣ ਤੋਂ ਸੰਕੇਤ ਮਿਲੇ ਹਨ ਕਿ ਇਨ੍ਹਾਂ ਹਮਲਿਆਂ ਵਿੱਚ ਕਿਸੇ ਸਿਵਲੀਅਨ ਦੀ ਜਾਨ ਨਹੀਂ ਗਈ ਤੇ ਨਾ ਹੀ ਕੋਈ ਜ਼ਖ਼ਮੀ ਹੋਇਆ ਹੈ। ਸੁਰੱਖਿਆ ਬਲਾਂ ਨੇ ਅਮਰੀਕੀ ਸਾਜ਼ੋ-ਸਾਮਾਨ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਪੁੱਜਣ ਤੋਂ ਵੀ ਇਨਕਾਰ ਕੀਤਾ ਹੈ। -ਆਈਏਐੱਨਐੱਸ