ਗੁਰਚਰਨ ਸਿੰਘ ਕਾਹਲੋਂ
ਸਿਡਨੀ, 6 ਮਈ
ਪੱਛਮੀ ਸਿਡਨੀ ਵਿੱਚ ਗਲੈੱਨਵੁੱਡ ਅਰਧ ਸ਼ਹਿਰੀ ਖੇਤਰ ਪੰਜਾਬੀਆਂ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਹੈ। ਇੱਥੇ ਹਾਈ ਸਕੂਲ ਵਿੱਚ ਦੋ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ’ਚ ਇੱਕ 16 ਸਾਲਾ ਵਿਦਿਆਰਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਾਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਸ ਦੇ ਢਿੱਡ ਵਿੱਚ ਕਿਰਪਾਨ ਵੱਜਣ ਕਾਰਨ ਜ਼ਖ਼ਮ ਹੋਏ ਹਨ। ਪੁਲੀਸ ਨੇ ਨੌਵੀਂ ਜਮਾਤ ’ਚ ਪੜ੍ਹਦੇ 14 ਸਾਲਾ ਵਿਦਿਆਰਥੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਨੇ ਇਸ ਨੂੰ ਗੰਭੀਰ ਅਪਰਾਧ ਮੰਨਿਆ ਹੈ। ਵਿਦਿਆਰਥੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਸ਼ੁੱਕਰਵਾਰ ਪੁਲੀਸ ਨੇ ਅਦਾਲਤ ’ਚ ਪੇਸ਼ ਕਰਨਾ ਹੈ।