ਐਮਸਟਰਡੈਮ, 27 ਫਰਵਰੀ
ਯੂਕਰੇਨ ਨੇ ਰੂਸ ਦੇ ਖ਼ਿਲਾਫ਼ ਵਿਵਾਦਾਂ ਕਾਰਨ ਕੌਮਾਂਤਰੀ ਕੋਰਟ ਆਫ਼ ਜਸਟਿਸ (ਆਈਸੀਜੇ) ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਹ ਜਾਣਕਾਰੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਦਿੱਤੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਪਟੀਸ਼ਨ ਕਿਸ ਆਧਾਰ ’ਤੇ ਦਾਇਰ ਕੀਤੀ ਗਈ ਹੈ। ਇਸ ਸਬੰਧ ਵਿੱਚ ਅਦਾਲਤ ਦੇ ਕਿਸੇ ਅਧਿਕਾਰੀ ਨਾਲ ਸੰਪਰਕ ਨਹੀਂ ਹੋ ਸਕਿਆ ਹੈ। ਰਾਸ਼ਟਰਪਤੀ ਜ਼ੈਲੇਸਕੀ ਨੇ ਐਤਵਾਰ ਨੂੰ ਟਵੀਟ ਕੀਤਾ ‘ਯੁਕਰੇਨ ਨੇ ਰੂਸ ਖ਼ਿਲਾਫ਼ ਆਈਸੀਜੇ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਤੇ ਰੂਸ ਵੱਲੋਂ ਕੀਤੀ ਜਾ ਰਹੀ ਫੌਜੀ ਕਾਰਵਾਈ ਨੂੰ ਰੁਕਵਾਉਣ ਲਈ ਜਲਦ ਫੈਸਲਾ ਲੈਣ ਦੀ ਅਰਜ਼ੋਈ ਕੀਤੀ ਗਈ ਹੈ। -ਰਾਇਟਰਜ਼