ਯੂਕਰੇਨ ਫਰਾਂਸ ਤੋਂ ਸੌ ਰਾਫੇਲ ਖਰੀਦੇਗਾ
ਯੂਕਰੇਨੀ ਦੂਤਾਵਾਸ ਅਤੇ ਫਰਾਂਸੀਸੀ ਰਾਸ਼ਟਰਪਤੀ ਦੇ ਦਫ਼ਤਰ ਨੇ ਦੱਸਿਆ ਕਿ ਯੂਕਰੇਨ ਨੇ ਫਰਾਂਸ ਤੋਂ ਸੌ ਰਾਫੇਲ ਲੜਾਕੂ ਜਹਾਜ਼ ਖਰੀਣ ਸਬੰਧੀ ਪੱਤਰ ’ਤੇ ਦਸਤਖ਼ਤ ਕੀਤੇ ਹਨ। ਰਾਸ਼ਟਰਪਤੀ ਇਮੈਨੁਅਲ ਮੈਕਰੌਂ ਦੇ ਦਫ਼ਤਰ ਨੇ ਦੱਸਿਆ ਕਿ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਅਤੇ ਫਰਾਂਸੀਸੀ ਰਾਸ਼ਟਰਪਤੀ...
ਫਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਯੂਕਰੇਨੀ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਸਮਝੌਤੇ ’ਤੇ ਸਹੀ ਪਾਉਣ ਲਈ ਪੈਰਿਸ ਨੇੜੇ ਵਿਲਾਕੋਬਲੇ ਏਅਰ ਬੇਸ ਉਪਰ ਪਹੁੰਚਦੇ ਹੋਏ। -ਫੋਟੋ: ਰਾਇਟਰਜ਼
Advertisement
ਯੂਕਰੇਨੀ ਦੂਤਾਵਾਸ ਅਤੇ ਫਰਾਂਸੀਸੀ ਰਾਸ਼ਟਰਪਤੀ ਦੇ ਦਫ਼ਤਰ ਨੇ ਦੱਸਿਆ ਕਿ ਯੂਕਰੇਨ ਨੇ ਫਰਾਂਸ ਤੋਂ ਸੌ ਰਾਫੇਲ ਲੜਾਕੂ ਜਹਾਜ਼ ਖਰੀਣ ਸਬੰਧੀ ਪੱਤਰ ’ਤੇ ਦਸਤਖ਼ਤ ਕੀਤੇ ਹਨ। ਰਾਸ਼ਟਰਪਤੀ ਇਮੈਨੁਅਲ ਮੈਕਰੌਂ ਦੇ ਦਫ਼ਤਰ ਨੇ ਦੱਸਿਆ ਕਿ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਅਤੇ ਫਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਨੇ ਅੱਜ ਇਸ ਦਸਤਾਵੇਜ਼ ’ਤੇ ਦਸਤਖ਼ਤ ਕੀਤੇ ਜਿਸ ’ਚ ਕਿਹਾ ਗਿਆ ਹੈ ਕਿ ਯੂਕਰੇਨ ਰਾਫੇਲ ਲੜਾਕੂ ਜਹਾਜ਼ਾਂ ਸਮੇਤ ਫਰਾਂਸੀਸੀ ਰੱਖਿਆ ਉਪਕਰਨ ਖਰੀਦਣ ਦੀ ਸੰਭਾਵਨਾ ’ਤੇ ਵਿਚਾਰ ਕਰ ਰਿਹਾ ਹੈ। ਇਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਫਰਵਰੀ 2022 ’ਚ ਰੂਸ ਦੇ ਹਮਲੇ ਤੋਂ ਬਾਅਦ ਜ਼ੇਲੈਂਸਕੀ ਪੈਰਿਸ ਦੀ ਨੌਵੀਂ ਯਾਤਰਾ ’ਤੇ ਹਨ। ਉਨ੍ਹਾਂ ਦੀ ਗੱਲਬਾਤ ਦਾ ਮਕਸਦ ਯੂਕਰੇਨ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ ਕਿਉਂਕਿ ਦੇਸ਼ ਆਪਣੇ ਊਰਜਾ ਬੁਨਿਆਦੀ ਢਾਂਚੇ ਤੇ ਹੋਰ ਟਿਕਾਣਿਆਂ ’ਤੇ ਰੂਸੀ ਹਮਲਿਆਂ ਦਰਮਿਆਨ ਇੱਕ ਹੋਰ ਸਰਦ ਮੌਸਮ ਅੰਦਰ ਦਾਖਲ ਹੋ ਰਿਹਾ ਹੈ।
Advertisement
Advertisement
×

