ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਕਈ ਮੁਲਕਾਂ ਨੇ ਅਮਰੀਕਾ ਦੇ ਕਦਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਵਾਸ਼ਿੰਗਟਨ, 20 ਸਤੰਬਰ

ਟਰੰਪ ਪ੍ਰਸ਼ਾਸਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਹੈ ਕਿ ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਸਾਰੀਆਂ ਪਾਬੰਦੀਆਂ ਬਹਾਲ ਹੋ ਗਈਆਂ ਹਨ। ਊਂਜ ਹੋਰ ਮੁਲਕਾਂ ਨੇ ਇਸ ਕਦਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਹੈ।

 ਸੰਯੁਕਤ ਰਾਸ਼ਟਰ ਆਮ ਸਭਾ ਦੀ ਸਾਲਾਨਾ ਬੈਠਕ ਤੋਂ ਪਹਿਲਾਂ ਇਰਾਨ ਦੇ ਮਸਲੇ ਨੂੰ ਲੈ ਕੇ ਹੰਗਾਮਾ ਹੋਣ ਦੇ ਆਸਾਰ ਬਣ ਗਏ ਹਨ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਬਿਆਨ ’ਚ ਕਿਹਾ ਕਿ ਊਨ੍ਹਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਯੁਕਤ ਰਾਸ਼ਟਰ ’ਚ ਹਟਾਈਆਂ ਗਈਆਂ ਪਾਬੰਦੀਆਂ ਨੂੰ ਬਹਾਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੌਂਪੀਓ ਨੇ ਕਿਹਾ ਕਿ ਅਮਰੀਕਾ ਨੂੰ ਆਸ ਹੈ ਕਿ ਸੰਯੁਕਤ ਰਾਸ਼ਟਰ ਦੇ ਸਾਰੇ ਮੈਂਬਰ ਇਨ੍ਹਾਂ ਪਾਬੰਦੀਆਂ ਨੂੰ ਲਾਗੂ ਕਰਾਊਣ ’ਚ ਸਹਾਇਤਾ ਕਰਨਗੇ। ਊਨ੍ਹਾਂ ਕਿਹਾ ਕਿ ਜੇਕਰ ਮੈਂਬਰ ਮੁਲਕਾਂ ਪਾਬੰਦੀਆਂ ਲਾਗੂ ਕਰਨ ’ਚ ਨਾਕਾਮ ਰਹੇ ਤਾਂ ਅਮਰੀਕਾ ਇਰਾਨ ਖਿਲਾਫ਼ ਸਖ਼ਤ ਕਦਮ ਚੁੱਕਣ ਲਈ ਤਿਆਰ ਹੈ। -ਏਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All