ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੰਗਲਾਦੇਸ਼ ’ਚ ਅਣਪਛਾਤਿਆਂ ਨੇ ਰੇਲ ਗੱਡੀ ਫੂਕੀ, ਮਾਂ-ਪੁੱਤ ਸਣੇ 4 ਮੌਤਾਂ

ਢਾਕਾ, 19 ਦਸੰਬਰ ਅਗਲੇ ਸਾਲ 7 ਜਨਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਕਾਰਨ ਬੰਗਲਾਦੇਸ਼ ਵਿੱਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਅੱਜ ਅਣਪਛਾਤਿਆਂ ਨੇ ਰਾਜਧਾਨੀ ਢਾਕਾ ਵਿੱਚ ਯਾਤਰੀ ਰੇਲ ਗੱਡੀ ਨੂੰ ਅੱਗ ਲਾ ਦਿੱਤੀ, ਜਿਸ ਵਿੱਚ ਘੱਟੋ-ਘੱਟ ਇੱਕ ਔਰਤ ਅਤੇ ਉਸ...
Advertisement

ਢਾਕਾ, 19 ਦਸੰਬਰ

ਅਗਲੇ ਸਾਲ 7 ਜਨਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਕਾਰਨ ਬੰਗਲਾਦੇਸ਼ ਵਿੱਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਅੱਜ ਅਣਪਛਾਤਿਆਂ ਨੇ ਰਾਜਧਾਨੀ ਢਾਕਾ ਵਿੱਚ ਯਾਤਰੀ ਰੇਲ ਗੱਡੀ ਨੂੰ ਅੱਗ ਲਾ ਦਿੱਤੀ, ਜਿਸ ਵਿੱਚ ਘੱਟੋ-ਘੱਟ ਇੱਕ ਔਰਤ ਅਤੇ ਉਸ ਦੇ ਨਾਬਾਲਗ ਪੁੱਤਰ ਸਣੇ ਘੱਟੋ ਘੱਟ 4 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਮਲਾ ਦੇਸ਼ ਦੀ ਮੁੱਖ ਵਿਰੋਧੀ ਧਿਰ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐੱਨਪੀ) ਵੱਲੋਂ ਚੋਣਾਂ ਦਾ ਬਾਈਕਾਟ ਕਰਨ ਅਤੇ ਚੋਣ ਕਮਿਸ਼ਨ ਦੁਆਰਾ ਐਲਾਨੇ ਚੋਣ ਪ੍ਰੋਗਰਾਮ ਦੇ ਵਿਰੁੱਧ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਦਿੱਤੇ ਦੇਸ਼ ਵਿਆਪੀ ਬੰਦ ਦੇ ਸੱਦੇ ਸਮੇਂ ਹੋਇਆ। ਪਿਛਲੇ ਕੁਝ ਮਹੀਨਿਆਂ ਵਿੱਚ ਰੇਲਗੱਡੀ ਨੂੰ ਅੱਗ ਲੱਗਣ ਦੀ ਇਹ ਪੰਜਵੀਂ ਘਟਨਾ ਹੈ।

Advertisement

Advertisement
Show comments