UNITED NATIONS ਇਰਾਨ ’ਤੇ ਅਮਰੀਕੀ ਹਮਲੇ ਨੂੰ ਲੈ ਕੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਮੀਟਿੰਗ ਸੱਦੀ
ਅਮਰੀਕਾ ’ਤੇ ਕੌਮਾਂਤਰੀ ਨਿਯਮਾਂ ਦਾ ਉਲੰਘਣ ਕਰਨ ਦਾ ਦੋਸ਼
Advertisement
ਸੰਯੁਕਤ ਰਾਸ਼ਟਰ, 22 ਜੂਨ
Advertisement
UN Security Council to meet Sunday over US strikes on Iranਅਮਰੀਕਾ ਵੱਲੋਂ ਇਰਾਨ ’ਤੇ ਹਮਲੇ ਕਰਨ ਤੋਂ ਬਾਅਦ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਮੀਟਿੰਗ ਸੱਦ ਲਈ ਹੈ ਜੋ ਸਥਾਨਕ ਸਮੇਂ ਅਨੁਸਾਰ ਐਤਵਾਰ ਦੁਪਹਿਰ ਵੇਲੇ ਹੋਵੇਗੀ। ਡਿਪਲੋਮੈਟਾਂ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਵੱਲੋਂ ਇਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ ਹਮਲਾ ਕੀਤਾ ਗਿਆ। ਇਸ ਹਮਲੇ ਤੋਂ ਬਾਅਦ ਇਰਾਨ ਨੇ ਦੋਸ਼ ਲਾਇਆ ਸੀ ਕਿ ਅਮਰੀਕਾ ਨੇ ਕੌਮਾਂਤਰੀ ਨਿਯਮਾਂ ਦਾ ਉਲੰਘਣ ਕੀਤਾ ਹੈ ਜਿਸ ਲਈ ਉਸ ਨੇ ਸੰਯੁਕਤ ਰਾਸ਼ਟਰ ਦੀ ਮੀਟਿੰਗ ਸੱਦਣ ਦੀ ਅਪੀਲ ਕੀਤੀ ਸੀ। ਇਜ਼ਰਾਈਲ ਦੇ ਸੰਯੁਕਤ ਰਾਸ਼ਟਰ ਵਿਚ ਰਾਜਦੂਤ ਡੈਨੀ ਡੈਨਨ ਨੇ ਕਿਹਾ ਕਿ ਅਮਰੀਕਾ ਅਤੇ ਇਜ਼ਰਾਈਲ ਵਿਸ਼ਵ ਸ਼ਾਂਤੀ ਦੇ ਨਾਂ ’ਤੇ ਹਮਲੇ ਕਰ ਕੇ ਹੋਰ ਦੇਸ਼ਾਂ ਨੂੰ ਗੁਮਰਾਹ ਕਰ ਰਹੇ ਹਨ। ਰਾਇਟਰਜ਼
Advertisement
×