ਸਿਓਲ: ਇੱਕ ਸੀਨੀਅਰ ਅਮਰੀਕੀ ਸਫ਼ੀਰ ਨੇ ਉਤਰੀ ਕੋਰੀਆ ਨੂੰ ਅਪੀਲ ਕੀਤੀ ਹੈ ਕਿ ਉਹ ਹੋਰ ਮਿਜ਼ਾਈਲਾਂ ਦੇ ਪ੍ਰੀਖਣ ਤੋਂ ਗੁਰੇਜ਼ ਕਰੇ ਅਤੇ ਦੋਵਾਂ ਮੁਲਕਾਂ ਦਰਮਿਆਨ ਬੰਦ ਪਈ ਪ੍ਰਮਾਣੂ ਕੂਟਨੀਤਕ ਗੱਲਬਾਤ ਨੂੰ ਮੁੜ ਸ਼ੁਰੂ ਕਰੇ। ਅਮਰੀਕਾ ਨੇ ਇਹ ਅਪੀਲ ਅਜਿਹੇ ਮੌਕੇ ਕੀਤੀ ਹੈ, ਜਦੋਂ ਉਤਰੀ ਕੋਰੀਆ ਨੇ ਪਿਛਲੇ ਦੋ ਸਾਲਾਂ ਵਿੱਚ ਆਪਣੀ ਪਹਿਲੀ ਜਲਦੋਜ਼ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ ਹੈ। ਕਿਮ ਨੇ ਦੱਸਿਆ, ‘‘ਅਸੀਂ ਕੋਰੀਆ ਦੇ ਜਮਹੂਰੀ ਲੋਕ ਗਣਰਾਜ (ਡੀਪੀਆਰਕੇ) ਨੂੰ ਇਨ੍ਹਾਂ ਭੜਕਾਊ ਅਤੇ ਅਸਥਿਰ ਕਰਨ ਵਾਲੀਆਂ ਕਾਰਵਾਈਆਂ ਨੂੰ ਰੋਕ ਕੇ ਸੰਵਾਦ ਦਾ ਅਮਲ ਸ਼ੁਰੂ ਕਰਨ ਲਈ ਕਿਹਾ ਹੈ।’’ ਉਨ੍ਹਾਂ ਕਿਹਾ, ‘‘ਅਸੀਂ ਬਿਨਾਂ ਸ਼ਰਤ ਡੀਪੀਆਰਕੇ ਨਾਲ ਮਿਲਣ ਲਈ ਤਿਆਰ ਹਾਂ ਤੇ ਅਸੀਂ ਸਾਫ਼ ਕਰ ਦਿੱਤਾ ਹੈ ਕਿ ਸਾਡੇ ਮਨ ਵਿੱਚ ਡੀਪੀਆਰਕੇ ਪ੍ਰਤੀ ਵਿਰੋਧ ਦੀ ਕੋਈ ਵੀ ਭਾਵਨਾ ਨਹੀਂ ਹੈ।’’ -ਏਪੀ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd