ਨਵੀਂ ਦਿੱਲੀ, 4 ਮਾਰਚ
ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਰੂਸ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ’ਚ ਆਪਣੀ ਪੁਜ਼ੀਸ਼ਨ ਦੀ ਦੁਰਵਰਤੋਂ ਕਰ ਰਿਹਾ ਹੈ ਪਰ ਉਸ ਨੂੰ ਸਥਾਈ ਮੈਂਬਰ ਵਜੋਂ ਹਟਾਉਣ ਦਾ ਅਜੇ ਕੋਈ ਇਰਾਦਾ ਨਹੀਂ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਸੁਝਾਅ ਦਿੱਤਾ ਹੈ ਕਿ ਰੂਸ ਵੱਲੋਂ ਕੀਤੇ ਗਏ ਹਮਲੇ ਕਾਰਨ ਉਸ ਨੂੰ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ’ਚੋਂ ਹਟਾਇਆ ਜਾਵੇ।