ਅਮਰੀਕਾ ਦੇ ਰੱਖਿਆ ਮੰਤਰੀ ਵੱਲੋਂ ਰਾਜਨਾਥ ਨਾਲ ਗੱਲਬਾਤ

ਅਮਰੀਕਾ ਦੇ ਰੱਖਿਆ ਮੰਤਰੀ ਵੱਲੋਂ ਰਾਜਨਾਥ ਨਾਲ ਗੱਲਬਾਤ

ਵਾਸ਼ਿੰਗਟਨ, 14 ਦਸੰਬਰ

ਅਮਰੀਕਾ ਦੇ ਰੱਖਿਆ ਮੰਤਰੀ ਲੌਇਡ ਆਸਟਿਨ ਨੇ ਅੱਜ ਆਪਣੇ ਭਾਰਤੀ ਹਮਰੁਤਬਾ ਰਾਜਨਾਥ ਸਿੰਘ ਨਾਲ ਫੋਨ ’ਤੇ ਗੱਲ ਕਰ ਕੇ ਸੀਡੀਐੱਸ ਜਨਰਲ ਬਿਪਿਨ ਰਾਵਤ ਤੇ ਹੋਰਾਂ ਦੇ ਦੇਹਾਂਤ ਉਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਨਾਲ ਅਮਰੀਕਾ ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਇਸ ਦੌਰਾਨ ਪੈਂਟਾਗਨ ਦੇ ਪ੍ਰੈੱਸ ਸਕੱਤਰ ਜੌਹਨ ਕਿਰਬੀ ਨੇ ਇਕ ਮੀਡੀਆ ਕਾਨਫਰੰਸ ਨੂੰ ਸੰਬੋਧਨ ਕਰਨ ਦੌਰਾਨ ਕਿਹਾ ਕਿ ਆਸਟਿਨ ਨੇ ਰੱਖਿਆ ਭਾਈਵਾਲੀ ਡੂੰਘੀ ਕਰਨ ਪ੍ਰਤੀ ਵਚਨਬੱਧਤਾ ਪ੍ਰਗਟ ਕੀਤੀ ਹੈ। ਇਕ ਟਵੀਟ ਵਿਚ ਰਾਜਨਾਥ ਸਿੰਘ ਨੇ ਆਪਣੇ ਅਮਰੀਕੀ ਹਮਰੁਤਬਾ ਦਾ ਧੰਨਵਾਦ ਕੀਤਾ। ਰਾਜਨਾਥ ਨੇ ਟਵੀਟ ਕੀਤਾ ਕਿ ਆਸਟਿਨ ਨੇ ਰਾਵਤ ਨਾਲ ਆਪਣੀ ਮੁਲਾਕਾਤ ਨੂੰ ਯਾਦ ਕੀਤਾ। ਪਿਛਲੇ ਹਫ਼ਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਸੀ ਕਿ ਜਨਰਲ ਰਾਵਤ ਦੇ ਦੇਹਾਂਤ ਨਾਲ ਭਾਰਤ ਤੇ ਅਮਰੀਕਾ ਨੂੰ ਵੱਡਾ ਘਾਟਾ ਪਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All