ਵਾਸ਼ਿੰਗਟਨ, 24 ਅਕਤੂਬਰ
ਅਮਰੀਕੀ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਨਹੀਂ ਚਾਹੁੰਦਾ ਕਿ ਤਣਾਅ ਵਧੇ। ਅਧਿਕਾਰੀ ਨੇ ਅਗਲੇ ਹਫਤੇ ਨਵੀਂ ਦਿੱਲੀ ਵਿਖੇ ਭਾਰਤ ਅਤੇ ਅਮਰੀਕਾ ਦਰਮਿਆਨ 2 ਪਲੱਸ 2 ਦੇ ਮੰਤਰੀ ਪੱਧਰ ਦੀ ਬੈਠਕ ਤੋਂ ਪਹਿਲਾਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਟਰੰਪ ਪ੍ਰਸ਼ਾਸਨ ਸੰਯੁਕਤ ਸੈਨਿਕ ਅਭਿਆਸਾਂ ਅਤੇ ਰੱਖਿਆ ਸਾਮਾਨ ਵੇਚਣ ਤੋਂ ਇਲਾਵਾ ਸੂਚਨਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਦਾ ਸਹਿਯੋਗ ਕਰ ਰਿਹਾ ਹੈ।