ਅਮਰੀਕਾ ਹਿੰਸਾ: ਕਰਫਿਊ ਦੀ ਉਲੰਘਣਾ ਕਰ ਕੇ ਲੋਕਾਂ ਨੇ ਕਈ ਸ਼ਹਿਰਾਂ ਵਿੱਚ ਕੀਤਾ ਰੋਸ ਪ੍ਰਦਰਸ਼ਨ

ਅਮਰੀਕਾ ਹਿੰਸਾ: ਕਰਫਿਊ ਦੀ ਉਲੰਘਣਾ ਕਰ ਕੇ ਲੋਕਾਂ ਨੇ ਕਈ ਸ਼ਹਿਰਾਂ ਵਿੱਚ ਕੀਤਾ ਰੋਸ ਪ੍ਰਦਰਸ਼ਨ

ਵਾਸ਼ਿੰਗਟਨ, 3 ਜੂਨ

ਨਿਊਯਾਰਕ, ਫਿਲਾਡੇਲਫੀਆ, ਸ਼ਿਕਾਗੋ ਅਤੇ ਵਾਸ਼ਿੰਗਟਨ ਡੀਸੀ ਸਮੇਤ ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਲੋਕਾਂ ਨੇ ਮਿਨੀਪੋਲਿਸ ਵਿੱਚ ਸਿਆਹਫਾਮ ਜਾਰਜ ਫਲਾਇਡ ਦੀ ਹਿਰਾਸਤ ਵਿੱਚ ਹੋਈ ਮੌਤ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ। ਕੁਝ ਥਾਵਾਂ ’ਤੇ ਹਿੰਸਕ ਪ੍ਰਦਰਸ਼ਨ ਵੀ ਹੋਏ। ਹਿਊਸਟਨ ਨਿਵਾਸੀ ਫਲਾਇਡ ਦੀ ਮਿਨੀਪੋਲਿਸ ਵਿੱਚ 25 ਮਈ ਨੂੰ ਊਦੋਂ ਮੌਤ ਹੋ ਗਈ ਸੀ ਜਦੋਂ ਇਕ ਗੋਰੇ ਪੁਲੀਸ ਅਧਿਕਾਰੀ ਨੇ ਉਸ ਦੇ ਗਲ ਨੂੰ ਆਪਣੇ ਗੋਡੇ ਨਾਲ ਉਦੋਂ ਤਕ ਦਬਾਈ ਰੱਖਿਆ ਜਦੋਂ ਤਕ ਉਸ ਦਾ ਸਾਹ ਨਹੀਂ ਘੁੱਟ ਗਿਆ। ਇਸ ਘਟਨਾ ਦੇ ਵਿਰੋਧ ਵਿੱਚ ਪੂਰੇ ਦੇਸ਼ ਵਿੱਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਈ ਥਾਵਾਂ ’ਤੇ ਵੱਡੇ ਪੱਧਰ ’ਤੇ ਲੁੱੱਟ ਵੀ ਹੋਈ। ਸਰਕਾਰੀ ਇਮਾਰਤਾਂ ਅਤੇ ਯਾਦਗਾਰਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਅਤੇ ਵਾਹਨਾਂ ਨੂੰ ਅੱਗ ਲਾ ਦਿੱਤੀ ਗਈ। ਰਾਤ ਸਮੇਂ ਕਈ ਪ੍ਰਦਰਸ਼ਨ ਹਿੰਸਕ ਹੋ ਜਾਣ ਕਾਰਨ ਨਿਊਯਾਰਕ ਅਤੇ ਵਾਸ਼ਿੰਗਟਨ ਡੀਸੀ ਸਮੇਤ ਕਈ ਸ਼ਹਿਰਾਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਇਨ੍ਹਾਂ ਸ਼ਹਿਰਾਂ ਵਿੱਚ ਕਈ ਥਾਈਂ ਕਰਫਿਊ ਦੀ ਉਲੰਘਣਾ ਕਰਕੇ ਪ੍ਰਦਰਸ਼ਨ ਕੀਤੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All