ਵਾਸ਼ਿੰਗਟਨ: ਅਮਰੀਕਾ ਦੇ ਵਰਜੀਨੀਆ ਵਿੱਚ ਇੱਕ 24 ਸਾਲਾ ਭਾਰਤੀ ਨਾਗਰਿਕ ਨੂੰ ਦੇਸ਼ ਭਰ ਵਿੱਚ ਬਜ਼ੁਰਗਾਂ ਨਾਲ ਠੱਗੀਆਂ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਅਨਿਰੁਧ ਕਾਲਕੋਟ ਨੂੰ ਸ਼ੁੱਕਰਵਾਰ ਨੂੰ ਹਿਊਸਟਨ ਵਿੱਚ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ। ਇਸ ਮਾਮਲੇ ਵਿੱਚ ਹੋਰ ਮੁਲਜ਼ਮ ਐੱਮਡੀ ਆਜ਼ਾਦ (25) ਹਿਊਸਟਨ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਿਹਾ ਸੀ। ਦੋਵਾਂ ’ਤੇ ਦੋਸ਼ ਹੈ ਕਿ ਇਹ ਲੋਕਾਂ ਕੋਲੋਂ ਪੈਸੇ ਲੈਣ ਲਈ ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕਰਦੇ ਸਨ ਅਤੇ ਜੇ ਉਹ ਪੈਸੇ ਨਹੀਂ ਦਿੰਦੇ ਸਨ ਤਾਂ ਉਨ੍ਹਾਂ ’ਤੇ ਹਮਲਾ ਕਰਨ ਦੀ ਧਮਕੀ ਦਿੱਤੀ ਜਾਂਦੀ ਸੀ। ਇਸ ਮਾਮਲੇ ’ਚ ਸੁਮਿਤ ਕੁਮਾਰ (24), ਹਿਮਾਂਸ਼ੂ ਕੁਮਾਰ (24) ਤੇ ਐੱਮਡੀ ਹਾਸਬਿ (26) ’ਤੇ ਪਹਿਲਾਂ ਹੀ ਮੁਕੱਦਮਾ ਚੱਲ ਰਿਹਾ ਹੈ। -ਪੀਟੀਆਈ