ਵਾਸ਼ਿੰਗਟਨ, 7 ਸਤੰਬਰ
ਅਮਰੀਕੀ ਵਿਦੇਸ਼ ਮੰਤਰਾਲੇ ਦੇ ਪ੍ਰਧਾਨ ਉਪ ਤਰਜਮਾਨ ਵੇਦਾਂਤ ਪਟੇਲ ਅਜਿਹੇ ਪਹਿਲੇ ਭਾਰਤੀ-ਅਮਰੀਕੀ ਹਨ, ਜਿਨ੍ਹਾਂ ਨੂੰ ਵਿਦੇਸ਼ ਮੰਤਰਾਲੇ ਦੀ ਰੋਜ਼ਾਨਾ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੈਡ ਪ੍ਰਾਈਸ ਛੁੱਟੀ ’ਤੇ ਹਨ ਜਿਸ ਕਾਰਨ ਕੈਲੀਫੋਰਨੀਆ ਦੇ ਰਹਿਣ ਵਾਲੇ ਪਟੇਲ ਨੇ ਦੇਸ਼ ਦੀ ਵਿਦੇਸ਼ ਨੀਤੀ ਨਾਲ ਜੁੜੇ ਮਾਮਲਿਆਂ ’ਤੇ ਮੰਗਲਵਾਰ ਨੂੰ ਸੰਬੋਧਨ ਕੀਤਾ। ਉਨ੍ਹਾਂ ਰੂਸੀ ਹਮਲੇ, ਜੇਸੀਪੀਓਏ ਸਮਝੌਤੇ ਤੇ ਲਿਜ਼ ਟਰੱਸ ਦੇ ਪ੍ਰਧਾਨ ਮੰਤਰੀ ਬਣਨ ’ਤੇ ਚਰਚਾ ਕੀਤੀ। ਵ੍ਹਾਈਟ ਹਾਊਸ ਦੇ ਸੀਨੀਅਰ ਐਸੋਸੀਏਟ ਕਮਿਊਨੀਕੇਸ਼ਨਜ਼ ਡਾਇਰੈਕਟਰ ਮੈਟ ਹਿਲ ਨੇ ਟਵੀਟ ਕਰਕੇ ਪਟੇਲ ਨੂੰ ਵਧਾਈ ਦਿੱਤੀ ਹੈ। -ਪੀਟੀਆਈ