ਵਾਸ਼ਿੰਗਟਨ, 13 ਦਸੰਬਰ ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਨੂੰ ਉਲਟਾਉਣ ਦੀਆਂ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਕੋਸ਼ਿਸ਼ਾਂ ਦੇ ਸਮਰਥਨ ਵਿਚ ਵਾਸ਼ਿੰਗਟਨ ਵਿਚ ਹਫਤੇ ਦੇ ਅੰਤ ਵਿਚ ਹਜ਼ਾਰਾਂ ਲੋਕਾਂ ਨੇ ਰੈਲੀ ਕੀਤੀ। ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡਨ ਨੇ ਰਾਸ਼ਟਰਪਤੀ ਚੋਣ ਜਿੱਤੀ ਹੈ। ਸ਼ਨਿਚਰਵਾਰ ਸ਼ਾਮ ਨੂੰ ਟਰੰਪ ਦੇ ਸਮਰਥਕਾਂ ਅਤੇ ਟਰੰਪ ਵਿਰੋਧੀ ਪ੍ਰਦਰਸ਼ਨਕਾਰੀਆਂ ਦਰਮਿਆਨ ਹਿੰਸਕ ਝੜਪਾਂ ਹੋਈਆਂ। ਡਬਲਿਊਆਰਸੀ-ਟੀਵੀ ਨੇ ਦੱਸਿਆ ਕਿ ਚਾਕੂ ਮਾਰ ਕੇ ਜ਼ਖਮੀ ਚਾਰ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 23 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰੈਲੀਆਂ ਦੌਰਾਨ ਬਹੁਤਿਆਂ ਨੇ ਮਾਸਕ ਨਹੀਂ ਸੀ ਪਹਿਨਿਆ।